Homeਪੰਜਾਬਹਥਿਆਰ ਬਰਾਮਦਗੀ ਦੇ ਦੌਰਾਨ ਸ਼ੂਟਰ ਨੇ ਚਲਾਈ ਗੋਲੀ ,ਇੱਕ ਮੁਲਜ਼ਮ ਜ਼ਖਮੀ

ਹਥਿਆਰ ਬਰਾਮਦਗੀ ਦੇ ਦੌਰਾਨ ਸ਼ੂਟਰ ਨੇ ਚਲਾਈ ਗੋਲੀ ,ਇੱਕ ਮੁਲਜ਼ਮ ਜ਼ਖਮੀ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਜੀਰਾ ‘ਚ ਇਕ ਪੁਲਿਸ ਮੁਕਾਬਲੇ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਦੁਕਾਨਦਾਰ ਦੇ ਕਤਲ ਦੇ ਮਾਮਲੇ ਵਿੱਚ ਰਾਜਸਥਾਨ ਦੇ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਨੇ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਹਨ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਇਕ ਸ਼ੂਟਰ ਜ਼ਖਮੀ ਕਰ ਦਿੱਤਾ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 30 ਬੋਰ ਦਾ ਬਰੇਟਾ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਹੋਰ ਹਥਿਆਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਅਤੇ ਪੁਲਿਸ ਨੇ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲਿਜਾਇਆ ਸੀ ਪਰ ਉੱਥੇ ਹੀ ਮੁਲਜ਼ਮਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਨੂੰ ਜ਼ਖਮੀ ਕਰ ਦਿੱਤਾ ਹੈ , ਜਿਸਦੇ ਪੈਰ ਵਿੱਚ ਗੋਲੀ ਲੱਗੀ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments