Homeਪੰਜਾਬਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਟਰੇਡਰਜ ਕਮਿਸ਼ਨ ਦੇ ਮੈਂਬਰਾਂ ਨਾਲ...

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਟਰੇਡਰਜ ਕਮਿਸ਼ਨ ਦੇ ਮੈਂਬਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਉਪਰੰਤ ਸਬੰਧਤ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਸ਼ਿਕਾਇਤ ਕਰਤਾ ਨੂੰ ਤਸੱਲੀ ਹੋ ਜਾਵੇ।

ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਕੀਤੀ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਕ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਗੁਰਪ੍ਰੀਤ ਸਿੰਘ ਧਮੌਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ​​ਕਰਨਗੇ।

ਮੀਟਿੰਗ ਦੌਰਾਨ ਏਡੀਸੀ (ਜ) ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਇਸ ਮੌਕੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਨੇ ਜ਼ਮੀਨੀ ਪੱਧਰ ਦੀ ਫੀਡਬੈਕ ਅਤੇ ਵਿਚਾਰ ਵੀ ਸਾਂਝੇ ਕੀਤੇ।

ਇਸ ਮੀਟਿੰਗ ਵਿੱਚ ਟਿੰਕੂ ਬਾਂਸਲ ਹਲਕਾ ਚੇਅਰਮੈਨ ਰਾਜਪੁਰਾ, ਦੁਰਗਾ ਦਾਸ ਹਲਕਾ ਚੇਅਰਮੈਨ ਪਾਤੜਾਂ, ਕੀਰਤ ਸੇਹਰਾ ਮੈਂਬਰ ਹਲਕਾ ਘਨੌਰ, ਵਿਨੋਦ ਸਿੰਗਲਾ, ਪੁਨੀਤ ਬੁੱਧੀਰਾਜਾ ਅਤੇ ਵੇਦ ਪ੍ਰਕਾਸ਼ ਗਰਗ ਸਮੇਤ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡੀ.ਐਸ.ਪੀ. ਨੇਹਾ ਅਗਰਵਾਲ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਗੁਰਸਿਮਰਨ ਕੌਰ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਸਾਰੇ ਕਾਰਜ ਸਾਧਕ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments