Homeਪੰਜਾਬਗਿੱਪੀ ਗਰੇਵਾਲ ਹੁਣ ਪੰਜਾਬੀ ਫ਼ਿਲਮ 'ਸਰਬਾਲ੍ਹਾ' 'ਚ ਆਉਣਗੇ ਨਜ਼ਰ

ਗਿੱਪੀ ਗਰੇਵਾਲ ਹੁਣ ਪੰਜਾਬੀ ਫ਼ਿਲਮ ‘ਸਰਬਾਲ੍ਹਾ’ ‘ਚ ਆਉਣਗੇ ਨਜ਼ਰ

ਪੰਜਾਬ : ਪੰਜਾਬੀ ਸਿਨੇਮਾ ਦੇ ਸੁਪਰ-ਸਟਾਰ ਦਾ ਰੁਤਬਾ ਹਾਸਲ ਕਰ ਚੁੱਕੇ ਗਿੱਪੀ ਗਰੇਵਾਲ (Gippy Grewal) ਇੱਕ ਵਾਰ ਫਿਰ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਹਾਲ ਹੀ ‘ਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਸਫ਼ਲਤਾ ਨਾਲ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਬਹੁਤ ਉਤਸ਼ਾਹਿਤ ਹਨ, ਹੁਣ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਤੋਂ ਬਾਅਦ ਗਿੱਪੀ ਗਰੇਵਾਲ ਪੰਜਾਬੀ ਫ਼ਿਲਮ ‘ਸਰਬਾਲ੍ਹਾ’ (Punjabi film ‘Sarbala’) ‘ਚ ਨਜ਼ਰ ਆਉਣਗੇ। ਇਸ ਫਿਲਮ ਵਿਚ ਉਨ੍ਹਾਂ ਨਾਲ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਵੀ ਨਜ਼ਰ ਆਉਣਗੇ। ਇਸ ਫ਼ਿਲਮ ਦਾ ਨਿਰਮਾਣ ਕੁਮਾਰ ਤੁਰਾਨੀ ਨੇ ਕੀਤਾ ਹੈ ਅਤੇ ਨਿਰਦੇਸ਼ਨ ਮਨਦੀਪ ਕੁਮਾਰ ਵੱਲੋਂ ਕੀਤਾ ਜਾਵੇਗਾ, ਜੋ ਇਸ ਤੋਂ ਪਹਿਲਾ ਕਈ ਵੱਡੀਆ ਪੰਜਾਬੀ ਫਿਲਮਾਂ ਅਤੇ ਹਿੰਦੀ ਫਿਲਮਾਂ ਦਾ ਬਣਾ ਚੁੱਕੇ ਹਨ।

ਇਸ ਫ਼ਿਲਮ ‘ਚ ਅਦਾਕਾਰ ਗਿੱਪੀ ਗਰੇਵਾਲ ਨਾਲ ਐਮੀ ਵਿਰਕ, ਸਰਗੁਣ ਮਹਿਤਾ, ਅਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ ਨਿਭਾਉਣਗੇ।ਇਨ੍ਹਾਂ ਤੋਂ ਇਲਾਵਾ ਪਾਲੀਵੁੱਡ ਅਤੇ ਬਾਲੀਵੁੱਡ ਦੇ ਕਈ ਨਾਮੀ ਗਿਰਾਮੀ ਐਕਟਰਜ਼ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰਾਂ ‘ਚ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਭਾਵਨਾਵਾਂ ਅਤੇ ਮਨੋਰੰਜਨ ਦੇ ਕਈ ਨਵੇਂ ਰੰਗ ਦਰਸ਼ਕਾਂ ਨੂੰ ਵੇਖਣ ਨੂੰ ਮਿਲਣਗੇ , ਜੋ ਦਰਸ਼ਕਾਂ ਨੂੰ ਪੁਰਾਤਨ ਪੰਜਾਬ ਦੇ ਅਸਲ ਰਹੇ ਮਾਹੌਲ ਬਾਰੇ ਮਹਿਸੂਸ ਕਰਵਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments