ਜਲੰਧਰ: ਮੰਡੀ ਫੈਂਟਨਗੰਜ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੰਡੀ ਦੇ ਵਪਾਰੀਆਂ ਲਈ ਛੁੱਟੀ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਗਿਆ। ਕਮੇਟੀ ਪ੍ਰਧਾਨ ਸੁਭਾਸ਼ ਪੁਰੀ ਅਤੇ ਸਕੱਤਰ ਅਨਿਲ ਸ਼ਰਮਾ ਕਾਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੈ ਰਹੀ ਗਰਮੀ ਦੇ ਮੱਦੇਨਜ਼ਰ ਮੰਡੀ ਫੈਂਟਨਗੰਜ 25 ਜੂਨ ਤੋਂ 28 ਜੂਨ ਤੱਕ ਬੰਦ ਰਹੇਗੀ। ਇਸ ਦੌਰਾਨ ਬਾਜ਼ਾਰ ‘ਚ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਇਹ ਫ਼ੈੈਸਲਾ ਮੰਡੀ ਦੇ ਵਪਾਰੀਆਂ ਅਤੇ ਮੁਲਾਜ਼ਮਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕੇ। ਮੀਟਿੰਗ ਵਿੱਚ ਰਾਜੇਸ਼ ਸੋਨੀ, ਸੁਦੇਸ਼ ਅਰੋੜਾ, ਪਵਿਤਰ ਕੌਰ, ਰਾਜੇਸ਼ਵਰ ਦਿਆਲ, ਇੰਦਰਪਾਲ ਕਸ਼ਯਪ ਮਿੰਟੂ ਅਤੇ ਹੋਰ ਮੈਂਬਰ ਵੀ ਹਾਜ਼ਰ ਰਹੇ।












