Homeਪੰਜਾਬਤਲਵਾੜਾ ਪੁਲਿਸ ਵਲੋਂ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਤਲਵਾੜਾ ਪੁਲਿਸ ਵਲੋਂ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਤਲਵਾੜਾ : ਤਲਵਾੜਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜੱਗਾ ਰਾਮ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਤਲਵਾੜਾ ਤੋਂ ਪਿੰਡ ਰਾਜਵਾਲ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਦੋਸਾਕਾ ਚੌਕ ਤਲਵਾੜਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਅਚਾਨਕ ਤੇਜ਼ ਕਦਮਾਂ ਨਾਲ ਪਿੱਛੇ ਨੂੰ ਮੁੜਨ ਲੱਗਾ। ਜਿਵੇਂ ਹੀ ਉਹ ਮੁੜਿਆ ਤਾਂ ਉਸਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਲਿਫਾਫਾ ਕੱਢ ਕੇ ਸੜਕ ਕਿਨਾਰੇ ਜੰਗਲੀ ਬੂਟੀ ਵਿੱਚ ਸੁੱਟ ਦਿੱਤਾ।

ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਵਿਨੋਦ ਕੁਮਾਰ ਉਰਫ਼ ਵਿਨੈ ਪੁੱਤਰ ਕੁਲਦੀਪ ਸਿੰਘ ਵਾਸੀ ਕਰਾੜੀ ਵਜੋਂ ਦੱਸੀ। ਪੁਲਿਸ ਵੱਲੋਂ ਜਦੋਂ ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੁੱਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 112 ਬਿਨਾਂ ਨੰਬਰੀ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤੋਂ ਬਾਅਦ ਵਿਨੋਦ ਕੁਮਾਰ ਉਰਫ ਵਿਨੈ ਖਿਲਾਫ ਥਾਣਾ ਤਲਵਾੜਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments