Homeਪੰਜਾਬਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਨੀਰੂ ਕਤਿਆਲ ਦਾ ਕੀਤਾ ਗਿਆ ਤਬਾਦਲਾ

ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਨੀਰੂ ਕਤਿਆਲ ਦਾ ਕੀਤਾ ਗਿਆ ਤਬਾਦਲਾ

ਲੁਧਿਆਣਾ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਬਦਲਾਅ ਕਰਕੇ ਆਈ.ਏ.ਐੱਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸੇ ਲੜੀ ਤਹਿਤ ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਨੀਰੂ ਕਤਿਆਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ ਆਈ.ਏ.ਐਸ. ਅਧਿਕਾਰੀ ਓਜਸਵੀ ਨੂੰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਓਜਸਵੀ ਪਹਿਲਾਂ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਿੱਚ ਮੁੱਖ ਪ੍ਰਸ਼ਾਸਕ ਵਜੋਂ ਕੰਮ ਕਰ ਰਹੇ ਸਨ। ਹੁਣ ਉਹ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ।

ਗਲਾਡਾ ਨੂੰ ਵੀ ਮਿਲਿਆ ਨਵਾਂ ਮੁੱਖ ਪ੍ਰਸ਼ਾਸਕ
ਪੰਜਾਬ ਸਰਕਾਰ ਨੇ ਨਗਰ ਨਿਗਮ ਦੇ ਨਾਲ-ਨਾਲ ਗਲਾਡਾ ਵਿੱਚ ਵੀ ਬਦਲਾਅ ਕੀਤੇ ਹਨ। ਪੀ.ਸੀ.ਐਸ. ਅਧਿਕਾਰੀ ਵਿਕਾਸ ਨੂੰ ਓਜਸਵੀ ਦੀ ਥਾਂ ‘ਤੇ ਗਲਾਡਾ ਦਾ ਨਵਾਂ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਗਲਾਡਾ ਦੇ ਮੁੱਖ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਕਿਸੇ ਪੀ.ਸੀ.ਐਸ. ਨੂੰ ਦਿੱਤੀ ਜਾ ਰਹੀ ਹੈ। ਅਧਿਕਾਰੀ ਨੂੰ ਸੌਂਪ ਦਿੱਤਾ ਗਿਆ ਹੈ। ਪ੍ਰਸ਼ਾਸਨਿਕ ਪੱਧਰ ‘ਤੇ ਇਸ ਨੂੰ ਅਹਿਮ ਫ਼ੈਸਲਾ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments