Homeਦੇਸ਼'ਕਾਕਰੋਚ ਜਨਤਾ ਪਾਰਟੀ' ਅੱਜ ਦਿੱਲੀ 'ਚ ਕਰੇਗੀ ਆਪਣਾ ਦੂਜਾ ਪ੍ਰਦਰਸ਼ਨ

‘ਕਾਕਰੋਚ ਜਨਤਾ ਪਾਰਟੀ’ ਅੱਜ ਦਿੱਲੀ ‘ਚ ਕਰੇਗੀ ਆਪਣਾ ਦੂਜਾ ਪ੍ਰਦਰਸ਼ਨ

ਨਵੀਂ ਦਿੱਲੀ: ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ‘ਚ ਆਪਣਾ ਦੂਜਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਪਾਰਟੀ ਦੁਪਹਿਰ 1 ਵਜੇ ਆਪਣਾ ਪ੍ਰਦਰਸ਼ਨ ਕਰੇਗੀ। ਇਸ ਵਿੱਚ ਉਨ੍ਹਾਂ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵੀ ਭਾਗ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਅਭਿਜੀਤ ਦੀਪਕ ਨੇ ਵੀ ਸਮਰਥਕਾਂ ਨੂੰ ਪਲੇਟਾਂ ਅਤੇ ਚਮਚੇ ਲੈ ਕੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੋਵਿਡ -19 ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਅਪੀਲ ਨੂੰ ਯਾਦ ਕਰਵਾਇਆ ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਭਾਂਡੇ ਵਜਾਉਣ ਲਈ ਕਿਹਾ ਸੀ।

ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ-

“ਭਲਕੇ ਜੰਤਰ-ਮੰਤਰ ‘ਤੇ ਦੇ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਕਾਕਰੋਚ ਆਪਣੇ ਨਾਲ ਇੱਕ ਥਾਲੀ ਅਤੇ ਇੱਕ ਚਮਚਾ ਲੈ ਕੇ ਆਉਣ। ਬਾਕੀ ਦੀ ਕਹਾਣੀ ਤੁਸੀਂ ਜਾਣਦੇ ਹੋ।”

ਇਸ ਤੋਂ ਪਹਿਲਾਂ ਸੀ.ਜੇ.ਪੀ. ਦੇ ਬੁਲਾਰੇ ਸੌਰਵ ਦਾਸ ਨੇ ਕਲਾਕਾਰਾਂ ਅਤੇ ਗਾਇਕਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਦੀਪਕ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲ੍ਹਾ ਪੱਤਰ ਵੀ ਲਿਖਿਆ। ਇਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਰਹੇ ਵੱਧ ਰਹੇ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments