ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ.) ਦੇ ਨੇਤਾ ਕੇ. ਕਵਿਤਾ (Bharat Rashtra Samiti Leader K. Kavita) ਦੀ ਜ਼ਮਾਨਤ ਪਟੀਸ਼ਨ ਅੱਜ ਯਾਨੀ ਸੋਮਵਾਰ ਨੂੰ ਖਾਰਜ ਕਰ ਦਿੱਤੀ ਗਈ ਹੈ।
ਇਨ੍ਹਾਂ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਵੱਲੋਂ ਕੀਤੀ ਜਾ ਰਹੀ ਹੈ। ਸੀ.ਬੀ.ਆਈ. ਅਤੇ ਈਡੀ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਪੜਾਅ ‘ਤੇ ਰਾਹਤ ਦੇਣਾ ਸਹੀ ਨਹੀਂ ਹੈ।
ਕਵਿਤਾ ਈ.ਡੀ ਅਤੇ ਸੀ.ਬੀ.ਆਈ. ਦੁਆਰਾ ਦਰਜ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਈ.ਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਕਵਿਤਾ (46) ਨੂੰ ਉਨ੍ਹਾਂ ਦੇ ਬੰਜਾਰਾ ਹਿੱਲਜ਼ ਨਿਵਾਸ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਸੀ.ਬੀ.ਆਈ. ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ।