Homeਪੰਜਾਬ29 ਅਗਸਤ ਨੂੰ ਹੋਵੇਗੀ ਖੇਡਾਂ ਵਤਨਾਂ ਪੰਜਾਬ ਦੀ ਸ਼ੁਰੂਆਤ, ਜੇਤੂਆਂ ਨੂੰ 9...

29 ਅਗਸਤ ਨੂੰ ਹੋਵੇਗੀ ਖੇਡਾਂ ਵਤਨਾਂ ਪੰਜਾਬ ਦੀ ਸ਼ੁਰੂਆਤ, ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਵੰਡੇ ਜਾਣਗੇ ਇਨਾਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਖੇਡਾਂ ਨੂੰ ਭਰਵਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਖੇਡਾਂ ਵਤਨਾਂ ਪੰਜਾਬ ਦੀਆਂ (Kheda Watanan Punjab) 2024 ‘ਚ ਨੌਜ਼ਵਾਨਾਂ ਨੂੰ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

ਇਸ ਦੇ ਨਾਲ ਹੀ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments