HomeਹਰਿਆਣਾACB ਜੀਂਦ ਦੀ ਟੀਮ ਨੇ ASI ਤਲਵਿੰਦਰ ਕੌਰ ਨੂੰ 35 ਹਜ਼ਾਰ ਰੁਪਏ...

ACB ਜੀਂਦ ਦੀ ਟੀਮ ਨੇ ASI ਤਲਵਿੰਦਰ ਕੌਰ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਤਿਹਾਬਾਦ: ਹਰਿਆਣਾ ਸਰਕਾਰ ਹਰਿਆਣਾ ‘ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਪਰ ਹਰਿਆਣਾ ਸਰਕਾਰ ‘ਚ ਕੰਮ ਕਰ ਰਹੇ ਕੁਝ ਭ੍ਰਿਸ਼ਟ ਕਰਮਚਾਰੀ ਅਤੇ ਅਧਿਕਾਰੀ ਇਸ ਨੀਤੀ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਫਤਿਹਾਬਾਦ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਐਂਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਜੀਂਦ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਮਹਿਲਾ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਨੂੰ ਗ੍ਰਿਫਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੱਟੂ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਕੌਰ ਨੂੰ ਏ.ਸੀ.ਬੀ. ਜੀਂਦ ਦੀ ਟੀਮ ਨੇ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੰਨਾ ਹੀ ਨਹੀਂ ਉਸ ਨਾਲ ਵਿਚੋਲੇ ਦੀ ਭੂਮਿਕਾ ਨਿਭਾ ਰਹੀ ਕਸਤੂਰੀ ਦੇਵੀ ਨਾਂ ਦੀ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਏ.ਸੀ.ਬੀ. ਦੀ ਟੀਮ ਏ.ਐਸ.ਆਈ. ਤਲਵਿੰਦਰਾ ਅਤੇ ਔਰਤ ਦੋਵਾਂ ਨੂੰ ਫਤਿਹਾਬਾਦ ਦਫ਼ਤਰ ਲੈ ਗਈ, ਜਿੱਥੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਤੋਂ ਬਾਅਦ ਟੀਮ ਦੁਪਹਿਰ ਬਾਅਦ ਪੂਰੇ ਮਾਮਲੇ ਦਾ ਖੁਲਾਸਾ ਕਰ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments