Homeਪੰਜਾਬਕੈਂਸਰ ਹਸਪਤਾਲ ਦੇ ਨੇੜੇ ਸਥਿਤ ਸ਼੍ਰੀ ਯਸ਼ ਨਿਟਵੀਅਰ ਫੈਕਟਰੀ ’ਚ ਲੱਗੀ ਭਿਆਨਕ...

ਕੈਂਸਰ ਹਸਪਤਾਲ ਦੇ ਨੇੜੇ ਸਥਿਤ ਸ਼੍ਰੀ ਯਸ਼ ਨਿਟਵੀਅਰ ਫੈਕਟਰੀ ’ਚ ਲੱਗੀ ਭਿਆਨਕ ਅੱਗ

ਲੁਧਿਆਣਾ : ਕੈਂਸਰ ਹਸਪਤਾਲ ਦੇ ਨੇੜੇ ਸਥਿਤ ਸ਼੍ਰੀ ਯਸ਼ ਨਿਟਵੀਅਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਕਰੋੜਾਂ ਰੁਪਏ ਮਸ਼ੀਨਰੀ ਸੜ ਕੇ ਸੁਆਹ ਹੋ ਗਈ।

ਖੁਸ਼ਕਿਸਮਤੀ ਨਾਲ, ਅੱਗ ਲੱਗਣ ਸਮੇਂ ਫੈਕਟਰੀ ਵਿੱਚ ਮੌਜੂਦ ਮਜ਼ਦੂਰਾਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਨਾ ਕੱਢਿਆ ਜਾਂਦਾ ਤਾਂ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਸੀ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਬੀਤੀ ਦੇਰ ਰਾਤ ਲਗਭਗ 11:17 ਵਜੇ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਸ਼ੁਰੂਆਤੀ ਤੌਰ ‘ਤੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਥੋੜ੍ਹੇ ਹੀ ਸਮੇਂ ਵਿੱਚ, ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੀ ਇਮਾਰਤ ਵਿੱਚ ਫੈਲ ਗਈ। ਸੂਚਨਾ ਮਿਲਣ ‘ਤੇ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਨੁਕਸਾਨ ਦੀ ਹੱਦ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments