Homeਯੂਪੀ ਖ਼ਬਰਾਂਡਾਕਟਰ ਐਨ.ਪੀ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਡਾਕਟਰ ਐਨ.ਪੀ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਟਨਾ: ਬਿਹਾਰ ਦੇ ਪਟਨਾ ਮੈਡੀਕਲ ਕਾਲਜ ਅਤੇ ਹਸਪਤਾਲ (ਪੀ.ਐਮ.ਸੀ.ਐਚ.) ਦੇ ਪ੍ਰਿੰਸੀਪਲ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਡਾਕਟਰ ਐਨ.ਪੀ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਸਿਹਤ ਵਿਭਾਗ ਦੀ ਕਾਰਵਾਈ ਨੂੰ ਇਕਪਾਸੜ ਅਤੇ ‘ਤਾਨਾਸ਼ਾਹੀ’ ਕਰਾਰ ਦਿੰਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਡਾ: ਸਿੰਘ ਨੇ ਬੀਤੇ ਦਿਨ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤੇ ਬਿਨਾਂ ਅਹੁਦੇ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ 1988 ਤੋਂ ਪੀ.ਐਮ.ਸੀ.ਐਚ ਨਾਲ ਜੁੜੇ ਹੋਏ ਹਨ ਅਤੇ ਇੰਨਾ ਲੰਬਾ ਸੇਵਾ ਕਾਲ ਦੇ ਬਾਵਜੂਦ ਸਿਹਤ ਵਿਭਾਗ ਨੇ ਉਨ੍ਹਾਂ ਤੋਂ ਕੋਈ ਸਪੱਸ਼ਟੀਕਰਨ ਨਹੀਂ ਮੰਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਵਿਭਾਗ ਦੀ ਕਾਰਜਸ਼ੈਲੀ ਸੀਨੀਅਰ ਡਾਕਟਰਾਂ ਦੇ ਸਤਿਕਾਰ ਅਨੁਸਾਰ ਨਹੀਂ ਹੈ। ਡਾ: ਸਿੰਘ ਨੇ ਦਾਅਵਾ ਕੀਤਾ ਕਿ ਕੁਝ ਲੋਕ ਉਨ੍ਹਾਂ ਖ਼ਿਲਾਫ਼ ਸਬੂਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਵਿਭਾਗ ਦੇ ਉੱਚ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਤੋਂ ਗੁਰੇਜ਼ ਕਰ ਰਹੇ ਹਨ। ਡਾ: ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਵਾਰ ਸਿਹਤ ਸਕੱਤਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਹੁੰਗਾਰਾ ਨਹੀਂ ਮਿਲਿਆ।

ਪ੍ਰਾਈਵੇਟ ਪ੍ਰੈਕਟਿਸ ਦੇ ਦੋਸ਼ਾਂ ‘ਤੇ ਡਾ. ਐਨ.ਪੀ ਸਿੰਘ ਦਾ ਸਪੱਸ਼ਟੀਕਰਨ
‘ਪ੍ਰਾਈਵੇਟ ਪ੍ਰੈਕਟਿਸ’ ਕਰਨ ਅਤੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ਾਂ ਨੂੰ ਸਪੱਸ਼ਟ ਕਰਦਿਆਂ ਡਾ. ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਉਹ ਇਕ ਹਾਦਸੇ ਵਿਚ ਝੁਲਸ ਗਏ ਸਨ, ਜਿਸ ਦੀ ਸੂਚਨਾ ਅਤੇ ਫੋਟੋਆਂ ਉਨ੍ਹਾਂ ਸਿਹਤ ਸਕੱਤਰ ਸਮੇਤ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਸਨ। ਉਨ੍ਹਾਂ ਕਿਹਾ ਕਿ ਕਿਸੇ ਹਾਦਸੇ ਬਾਰੇ ਅਗਾਊਂ ਜਾਣਕਾਰੀ ਦੇਣਾ ਸੰਭਵ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਅਤੇ ਕਲੀਨਿਕ ਇੱਕੋ ਕੰਪਲੈਕਸ ਵਿੱਚ ਹਨ। ਜੇਕਰ ਆਸ-ਪਾਸ ਦੇ ਮਰੀਜ਼ ਇਲਾਜ ਲਈ ਉਨ੍ਹਾਂ ਦੇ ਘਰ ਆਉਂਦੇ ਹਨ ਤਾਂ ਡਾਕਟਰ ਹੋਣ ਦੇ ਨਾਤੇ ਉਨ੍ਹਾਂ ਦਾ ਇਲਾਜ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਸੀ।

“ਬਿਨਾਂ ਪੱਖ ਸੁਣੇ ਕੀਤੀ ਗਈ ਕਾਰਵਾਈ , ਹੋਵੇ ਨਿਰਪੱਖ ਜਾਂਚ”
ਡਾ: ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਉਨ੍ਹਾਂ ਲਈ ਕੰਮ ਕਰਨਾ ਹੁਣ ਸੰਭਵ ਨਹੀਂ ਹੈ। ਉਨ੍ਹਾਂ ਸਮੁੱਚੇ ਮਾਮਲੇ ਵਿੱਚ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਸੂਬੇ ਦੇ ਸਿਹਤ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਅਤੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਬਿਨਾਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਜਾਵੇ। ਵਰਨਣਯੋਗ ਹੈ ਕਿ ਰਾਜ ਸਰਕਾਰ ਨੇ ਹਾਲ ਹੀ ਵਿੱਚ ਡਾਕਟਰ ਐਨ.ਪੀ ਸਿੰਘ ਨੂੰ ਡਿਊਟੀ ਤੋਂ ਗੈਰਹਾਜ਼ਰੀ, ਪ੍ਰਸ਼ਾਸਨਿਕ ਅਣਗਹਿਲੀ ਅਤੇ ਹੋਰ ਦੋਸ਼ਾਂ ਦਾ ਹਵਾਲਾ ਦਿੰਦੇ ਹੋਏ ਪੀ.ਐਮ.ਸੀ.ਐਚ. ਦੇ ਪ੍ਰਿੰਸੀਪਲ ਦੇ ਅਹੁਦੇ ਤੋਂ ਹਟਾ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments