Homeਪੰਜਾਬਪੰਜਾਬ ਸਰਕਾਰ ਨੇ ਇਸ ਦਿਨ ਮੰਤਰੀ ਮੰਡਲ ਦੀ ਸੱਦੀ ਅਹਿਮ ਮੀਟਿੰਗ

ਪੰਜਾਬ ਸਰਕਾਰ ਨੇ ਇਸ ਦਿਨ ਮੰਤਰੀ ਮੰਡਲ ਦੀ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ 1 ਜੁਲਾਈ 2026 ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦਣ ਦਾ ਫ਼ੈਸਲਾ ਕੀਤਾ ਹੈ।ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਸ਼ਾਮ 4 ਵਜੇ ਹੋਵੇਗੀ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਮੁੱਖ ਮੰਤਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਹਾਜ਼ਰ ਹੋਣਗੇ। ਮੀਟਿੰਗ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਗ੍ਰਹਿ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ
ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੀਟਿੰਗ ਨਿਰਧਾਰਤ ਸਮੇਂ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਵਿੱਚ ਹਾਜ਼ਰੀ ਯਕੀਨੀ ਬਣਾਉਣ ਅਤੇ ਸਾਰੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਹਾਲਾਂਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਹਾਲੇ ਜਨਤਕ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਸੂਬੇ ਨਾਲ ਸਬੰਧਤ ਵੱਖ-ਵੱਖ ਪ੍ਰਸ਼ਾਸਨਿਕ ਅਤੇ ਵਿਕਾਸ ਕਾਰਜਾਂ ਤੋਂ ਇਲਾਵਾ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ‘ਤੇ ਚਰਚਾ ਹੋ ਸਕਦੀ ਹੈ। ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments