Homeਹਰਿਆਣਾ220 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 4 ਸਾਲ ਦਾ ਮਾਸੂਮ ਬੱਚਾ ,...

220 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ 4 ਸਾਲ ਦਾ ਮਾਸੂਮ ਬੱਚਾ , ਪੂਰੇ ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅੰਬਾਲਾ : ਹਰਿਆਣਾ ਦੇ ਅੰਬਾਲਾ ਦੇ ਪਿੰਡ ਧਨੌਦਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 4 ਸਾਲ ਦਾ ਮਾਸੂਮ ਬੱਚਾ ਖੇਡਦੇ ਹੋਏ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 4 ਸਾਲਾ ਨਿਰਭੈ ਅੱਜ ਸਵੇਰੇ ਕਰੀਬ 6.30 ਵਜੇ ਆਪਣੇ ਪਿਤਾ, ਚਾਚੇ ਅਤੇ ਚਚੇਰੇ ਭਰਾ ਨਾਲ ਖੇਤਾਂ ਵਿੱਚ ਗਿਆ ਸੀ। ਉਹ ਆਪਣੇ ਚਾਚਾ ਹਰਨੇਕ ਸਿੰਘ ਦੇ ਖੇਤ ਵਿੱਚ ਖੇਡ ਰਿਹਾ ਸੀ ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਖੁੱਲ੍ਹੇ ਟਿਊਬਵੈੱਲ ਦੇ ਡੂੰਘੇ ਬੋਰਵੈੱਲ ਵਿੱਚ ਜਾ ਡਿੱਗਾ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਪਰਿਵਾਰਕ ਮੈਂਬਰ ਨੇੜੇ ਹੀ ਮੌਜੂਦ ਸਨ। ਬੱਚੇ ਦੇ ਬੋਰਵੈੱਲ ‘ਚ ਡਿੱਗਦੇ ਹੀ ਰੌਲਾ ਪੈ ਗਿਆ। ਬਿਨਾਂ ਸਮਾਂ ਬਰਬਾਦ ਕੀਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਪਿੰਡ ਦੇ ਸਰਪੰਚ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਕਰਮਚਾਰੀ ਅਤੇ ਰਾਹਤ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਡਿਪਟੀ ਕਮਿਸ਼ਨਰ ਨੇ ਬਚਾਅ ਮਿਸ਼ਨ ਦੀ ਕਮਾਨ ਸੰਭਾਲ ਲਈ।

ਮਾਮਲੇ ਦੀ ਗੰਭੀਰਤਾ ਅਤੇ ਬੋਰਵੈੱਲ ਦੀ ਡੂੰਘਾਈ ਨੂੰ ਦੇਖਦੇ ਹੋਏ NDRF ਅਤੇ ਭਾਰਤੀ ਫੌਜ ਨੂੰ ਵੀ ਤੁਰੰਤ ਬਚਾਅ ਕਾਰਜ ਲਈ ਬੁਲਾਇਆ ਗਿਆ ਹੈ। ਡਾਕਟਰਾਂ ਦੀ ਟੀਮ ਅਤੇ ਆਕਸੀਜਨ ਸਪਲਾਈ ਮੌਕੇ ‘ਤੇ ਪਹੁੰਚ ਗਈ ਹੈ। ਫਿਲਹਾਲ ਫੌਜ ਅਤੇ ਪ੍ਰਸ਼ਾਸਨ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੰਗੀ ਪੱਧਰ ‘ਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਇਸ ਦੇ ਨਾਲ ਹੀ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਮਾਸੂਮ ਬੱਚੇ ਦੇ ਬੋਰਵੈੱਲ ‘ਚ ਡਿੱਗਣ ਦੀ ਖ਼ਬਰ ਫੈਲਦੇ ਹੀ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਪਰਿਵਾਰਕ ਮੈਂਬਰ ਪਰੇਸ਼ਾਨ ਹਨ ਅਤੇ ਬੱਚੇ ਦੇ ਸੁਰੱਖਿਅਤ ਬਾਹਰ ਆਉਣ ਲਈ ਪ੍ਰਾਰਥਨਾ ਕਰ ਰਹੇ ਹਨ। ਪ੍ਰਸ਼ਾਸਨ ਨੇ ਮੌਕੇ ‘ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ ਤਾਂ ਜੋ ਬਚਾਅ ਕਾਰਜ ‘ਚ ਕੋਈ ਰੁਕਾਵਟ ਨਾ ਆਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments