ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ (ECI) ਨੇ ਬਿਹਾਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ 30 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 3 ਅਗਸਤ ਨੂੰ ਐਲਾਨੇ ਜਾਣਗੇ।ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਮੁਤਾਬਕ ਬਿਹਾਰ ਦੀ ਬਾਂਕੀਪੁਰ, ਮੱਧ ਪ੍ਰਦੇਸ਼ ਦੀ ਦਤੀਆ ਅਤੇ ਗੁਜਰਾਤ ਦੀ ਮੰਜਲਪੁਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋਣਗੀਆਂ।
6 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ
ਇਸ ਸਬੰਧੀ ਨੋਟੀਫਿਕੇਸ਼ਨ 6 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। 13 ਜੁਲਾਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 14 ਜੁਲਾਈ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 16 ਜੁਲਾਈ ਰੱਖੀ ਗਈ ਹੈ।
ਕਿਹੜੇ-ਕਿਹੜੇ ਰਾਜਾਂ ਵਿੱਚ ਹੋਣਗੀਆਂ ਉਪ ਚੋਣਾਂ?
ਰਾਜੇਂਦਰ ਭਾਰਤੀ ਦੀ ਮੈਂਬਰਸ਼ਿਪ ਮੁਅੱਤਲ ਕੀਤੇ ਜਾਣ ਤੋਂ ਬਾਅਦ ਮੱਧ ਪ੍ਰਦੇਸ਼ ਦੀ ਦਤੀਆ ਸੀਟ ‘ਤੇ ਉਪ ਚੋਣ ਹੋਵੇਗੀ। 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਰਾਜੇਂਦਰ ਭਾਰਤੀ ਨੇ ਭਾਜਪਾ ਦੇ ਨਰੋਤਮ ਮਿਸ਼ਰਾ ਨੂੰ 7 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਰਾਜਿੰਦਰ ਭਾਰਤੀ ਨੂੰ ਕੁੱਲ 88,977 ਵੋਟਾਂ ਮਿਲੀਆਂ, ਜਦੋਂ ਕਿ ਨਰੋਤਮ ਮਿਸ਼ਰਾ ਦੇ ਹੱਕ ਵਿੱਚ 81,235 ਲੋਕਾਂ ਨੇ ਵੋਟਾਂ ਪਾਈਆਂ। ਹਾਲਾਂਕਿ, ਉਸੇ ਸਾਲ, ਰਾਜੇਂਦਰ ਭਾਰਤੀ ਨੂੰ ਧੋਖਾਧੜੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਤੀਆ ਸੀਟ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਇਹ ਸੀਟ ਗੁਜਰਾਤ ਦੇ ਮਾਂਜਲਪੁਰ ਵਿਧਾਨ ਸਭਾ ਤੋਂ ਵਿਧਾਇਕ ਯੋਗੇਸ਼ ਨਰਾਇਣਦਾਸ ਪਟੇਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਯੋਗੇਸ਼ ਪਟੇਲ ਨੇ ਭਾਜਪਾ ਦੀ ਟਿਕਟ ‘ਤੇ 2022 ਦੀਆਂ ਚੋਣਾਂ ਜਿੱਤੀਆਂ ਸਨ। ਉਨ੍ਹਾਂ ਦਾ ਪਿਛਲੇ ਮਹੀਨੇ 79 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ ਬਿਹਾਰ ਦੀ ਬਾਂਕੀਪੁਰ ਵਿਧਾਨ ਸਭਾ ਸੀਟ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਹੈ। ਨਿਤਿਨ ਨਵੀਨ ਨੇ ਰਾਜ ਸਭਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
ਪੋਲੰਿਗ ਸਟੇਸ਼ਨਾਂ ‘ਤੇ ਓੜੰ ਅਤੇ ੜੜਫਅਠ ਦੀ ਵਰਤੋਂ ਕਰਨ ਦਾ ਫ਼ੈਸਲਾ
ਕਮਿਸ਼ਨ ਨੇ ਉਪ ਚੋਣਾਂ ਵਿਚ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੋੜੀਂਦੀ ਗਿਣਤੀ ਵਿੱਚ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਉਪਲਬਧ ਕਰਵਾਏ ਗਏ ਹਨ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ ਕਿ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਵੋਟਿੰਗ ਸੁਚਾਰੂ ਢੰਗ ਨਾਲ ਹੋ ਸਕੇ।












