Homeਪੰਜਾਬਮੈਡੀਕਲ ਹਾਲ ਦੇ ਕੈਸ਼ੀਅਰ ਦੇ ਕਤਲ ਮਾਮਲੇ 'ਚ ਮਾਸਟਰਮਾਈਂਡ ਗੋਲਡੀ ਢਿੱਲੋਂ ਨੂੰ...

ਮੈਡੀਕਲ ਹਾਲ ਦੇ ਕੈਸ਼ੀਅਰ ਦੇ ਕਤਲ ਮਾਮਲੇ ‘ਚ ਮਾਸਟਰਮਾਈਂਡ ਗੋਲਡੀ ਢਿੱਲੋਂ ਨੂੰ ਸਪੇਨ ਤੋਂ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ: ਚੰਡੀਗੜ੍ਹ ਦੇ ਸੈਕਟਰ-11 ਸਥਿਤ ਇਕ ਮੈਡੀਕਲ ਹਾਲ ਦੇ ਕੈਸ਼ੀਅਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ‘ਚ ਮਾਸਟਰਮਾਈਂਡ ਗੋਲਡੀ ਢਿੱਲੋਂ ਨੂੰ ਸਪੇਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਸਪੇਨ ਵਿੱਚ ਭਾਰਤੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਗਈ ਹੈ।

ਇਸ ਤੋਂ ਬਾਅਦ ਗੋਲਡੀ ਢਿੱਲੋਂ ਨੂੰ ਜਲਦ ਹੀ ਭਾਰਤ ਭੇਜ ਕੇ ਕਤਲ ਕੇਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਉਹ ਐਨ.ਆਈ.ਏ. ਦਾ ਲੋੜੀਂਦਾ ਦੋਸ਼ੀ ਹੈ ਅਤੇ ਉਹ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ। ਉਸ ‘ਤੇ ਲੱਖਾਂ ਦਾ ਇਨਾਮ ਵੀ ਐਲਾਨਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੀ 13 ਜੂਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਗੋਲਡੀ ਢਿੱਲੋਂ ਨੇ ਚੰਡੀਗੜ੍ਹ ਦੇ ਕਈ ਕਾਰੋਬਾਰੀਆਂ ਨੂੰ ਧਮਕੀਆਂ ਦਿੱਤੀਆਂ ਸਨ ਅਤੇ ਫਿਰੌਤੀ ਦੀ ਮੰਗ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments