Homeਪੰਜਾਬਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਜਲੰਧਰ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਹਨੇਰੀ-ਤੂਫ਼ਾਨ, ਬਿਜਲੀ ਚਮਕਣ ਅਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ, 6 ਜੁਲਾਈ ਤੋਂ ਮਾਨਸੂਨ ਦੇ ਹੋਰ ਸਰਗਰਮ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਨੇ 6 ਤੋਂ 8 ਜੁਲਾਈ ਤੱਕ ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ, ਅੱਜ ਕਈ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ 6 ਜੁਲਾਈ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਅਤੇ 8 ਜੁਲਾਈ ਤੱਕ ਜਾਰੀ ਰਹਿ ਸਕਦਾ ਹੈ। ਇਸ ਦੇ ਮੱਦੇਨਜ਼ਰ, ਲੋਕਾਂ ਨੂੰ ਖਰਾਬ ਮੌਸਮ ਦੌਰਾਨ ਚੌਕਸ ਰਹਿਣ ਅਤੇ ਮੌਸਮ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਸਲਾਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments