Homeਪੰਜਾਬਪੰਜਾਬ ’ਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ, ਮੌਸਮ...

ਪੰਜਾਬ ’ਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਲਈ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਖਰਾਬ ਮੌਸਮ ਦੇ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, 6 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ 3 ਦਿਨਾਂ ਲਈ ਮੌਸਮ

7 ਜੁਲਾਈ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

8 ਜੁਲਾਈ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

9 ਜੁਲਾਈ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਯਾਤਰਾ ਨਾ ਕਰਨ ਅਤੇ ਖਰਾਬ ਮੌਸਮ ਦੌਰਾਨ ਬਹੁਤ ਜ਼ਿਆਦਾ ਸਾਵਧਾਨੀ ਵਰਤਣ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਭਾਰੀ ਮੀਂਹ ਅਤੇ ਤੂਫ਼ਾਨ ਦੌਰਾਨ ਸੜਕਾਂ ‘ਤੇ ਦਰੱਖਤ ਡਿੱਗਣ ਅਤੇ ਹੋਰ ਹਾਦਸਿਆਂ ਦਾ ਖ਼ਤਰਾ ਹੋ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments