Homeਪੰਜਾਬਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਤੇਜ਼ ਰਫ਼ਤਾਰ ਟਿੱਪਰ ਟਰੱਕ ਦਾ ਕਹਿਰ, ਡਰਾਈਵਰ ਗੰਭੀਰ...

ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਤੇਜ਼ ਰਫ਼ਤਾਰ ਟਿੱਪਰ ਟਰੱਕ ਦਾ ਕਹਿਰ, ਡਰਾਈਵਰ ਗੰਭੀਰ ਜ਼ਖ਼ਮੀ

ਗੁਰਦਾਸਪੁਰ : ਜ਼ਿਲ੍ਹੇ ਦੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਬਟਾਲਾ ਦੇ ਨੇੜੇ ਗਿਲਾਂਵਾਲੀ ਪਿੰਡ ਵਿੱਚ ਇੱਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸੜਕ ਦੇ ਕਿਨਾਰੇ ਖੜ੍ਹੇ ਇੱਕ ਟਰੱਕ ਦਾ ਟਾਇਰ ਫਟ ਗਿਆ ਸੀ ਅਤੇ ਇਸਦਾ ਡਰਾਈਵਰ ਇਸਨੂੰ ਬਦਲ ਰਿਹਾ ਸੀ,  ਇਸ ਦੌਰਾਨ ਪਠਾਨਕੋਟ ਤੋਂ ਆ ਰਹੇ ਰੇਤ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਖੜ੍ਹੇ ਟਰੱਕ ਨੂੰ ਬਹੁਤ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਤੋਂ ਬਾਅਦ ਟਿੱਪਰ ਮੌਕੇ ‘ਤੇ ਹੀ ਪਲਟ ਗਿਆ। ਨਾਲ ਹੀ, ਟਿੱਪਰ ਦਾ ਡਰਾਈਵਰ ਵੀ ਅੰਦਰ ਫਸ ਗਿਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਹੋਰ ਡਰਾਈਵਰਾਂ ਅਤੇ ਰਾਹਗੀਰਾਂ ਨੇ ਪੁਲਿਸ ਦੀ ਮਦਦ ਨਾਲ ਉਸਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਗੰਭੀਰ ਜ਼ਖਮੀ ਹੈ, ਜਿਸਨੂੰ ਪੁਲਿਸ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।

ਮੌਕੇ ‘ਤੇ ਪਹੁੰਚੀ ਐਸਐਸਐਫ ਟੀਮ ਨੇ ਦੱਸਿਆ ਕਿ ਟਰੱਕ ਦਾ ਡਰਾਈਵਰ ਅੰਦਰ ਫਸ ਗਿਆ ਹੈ। ਉਨ੍ਹਾਂ ਦੀ ਟੀਮ ਨੇ ਬਾਹਰ ਕੱਢਿਆ ਅਤੇ ਉਸਦੀ ਜਾਨ ਬਚਾਈ। ਇਸ ਦੌਰਾਨ, ਨੁਕਸਾਨੇ ਗਏ ਟਰੱਕ ਦੇ ਮਾਲਕ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਰੇਤ ਲੈ ਆ ਰਿਆ ਸੀ ਅਤੇ ਆਪਣੇ ਟਰੱਕ ਦਾ ਟਾਇਰ ਬਦਲ ਰਿਹਾ ਸੀ, ਉਸੇ ਸਮੇਂ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਡਰਾਈਵਰ ਵੀ ਗੰਭੀਰ ਜ਼ਖਮੀ ਹੋ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments