ਲੁਧਿਆਣਾ : ਲੁਧਿਆਣਾ ਵਿੱਚ ਬਿਜਲੀ ਕੱਟ ਲੱਗਣ ਦੀ ਸੂਚਨਾ ਹੈ। ਇਸ ਬਾਰੇ ਪੰਜਾਬ ਰਾਜ ਬਿਜਲੀ ਨਿਗਮ ਦੀ ਸਿਟੀ ਵੈਸਟ ਡਿਵੀਜ਼ਨ ਦੇ ਅਧੀਨ ਆਉਂਦੇ ਛਾਉਣੀ ਮੁਹੱਲਾ ਪਾਵਰ ਹਾਊਸ ਵਿੱਛ ਤਾਇਨਾਤ ਐਸ.ਡੀ.ਓ. ਸ਼ਿਵ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਇਲਾਕੇ ਵਿੱਚ ਬਿਜਲੀ ਦੀ ਜ਼ਰੂਰੀ ਮੁਰੰਮਤ ਕੰਮ ਦੇ ਚੱਲਦੇ 10 ਜੁਲਾਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਈਨਾਂ ਦੀ ਮੁਰੰਮਤ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਇਸ ਸਮੇਂ ਦੌਰਾਨ 11 ਕੇਵੀ ਓਕਟੇਵ, 11 ਕੇਵੀ ਵੀਨਸ ਮਨਾਰਟਿੰਗ, 66 ਕੇਵੀ ਅਮਲਤਾਸ ਫੀਡਰਾਂ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਐਸਡੀਓ ਸ਼ਿਵ ਕੁਮਾਰ ਨੇ ਇਲਾਕਾ ਨਿਵਾਸੀਆਂ ਤੋਂ ਅਫ਼ਸੋਸ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਸਹਿਯੋਗ ਦੀ ਅਪੀਲ ਕੀਤੀ ਹੈ।












