Homeਪੰਜਾਬਚੰਡੀਗੜ੍ਹ ’ਚ ਲਗਜ਼ਰੀ ਕਾਰ ਨੇ 2 ਨੌਜਵਾਨਾਂ ਨੂੰ ਮਾਰੀ ਜ਼ਬਰਦਸਤ ਟੱਕਰ

ਚੰਡੀਗੜ੍ਹ ’ਚ ਲਗਜ਼ਰੀ ਕਾਰ ਨੇ 2 ਨੌਜਵਾਨਾਂ ਨੂੰ ਮਾਰੀ ਜ਼ਬਰਦਸਤ ਟੱਕਰ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਇੱਕ ਲਗਜ਼ਰੀ ਕਾਰ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਿਅਕਤੀ ਸੜਕ ‘ਤੇ ਕਈ ਫੁੱਟ ਦੂਰ ਡਿੱਗ ਗਏ। ਇਸ ਘਟਨਾ ਦੇ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੈਕਟਰ 26 ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਡਰਾਈਵਰ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਨੂੰ ਸੈਕਟਰ-26 ਸਥਿਤ ਇੱਕ ਕਲੱਬ ਵਿੱਚੋਂ ਦੋ ਨੌਜਵਾਨ ਬਾਹਰ ਨਿਕਲੇ ਅਤੇ ਇੱਕ ਤੇਜ਼ ਰਫ਼ਤਾਰ ਮਰਸੀਡੀਜ਼ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵੇਂ ਵਿਅਕਤੀ ਦੂਰ ਜਾ ਕੇ ਡਿੱਗੇ ਅਤੇ ਗੰਭੀਰ ਜ਼ਖਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਦੁਆਰਾ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੌਜਵਾਨਾਂ ਦੇ ਹੱਥਾਂ-ਪੈਰਾਂ ਦੀਆਂ ਕਈ ਹੱਡੀਆਂ ਟੁੱਟ ਗਿਆ ਹਨ ਅਤੇ ਇੱਕ ਦੀ ਹਾਲਤ ਕਾਫੀ ਗੰਭੀਰ ਹੈ। ਘਟਨਾ ਤੋਂ ਬਾਅਦ ਮਰਸੀਡੀਜ਼ ਡਰਾਈਵਰ ਮੌਕੇ ਤੋਂ ਭੱਜ ਗਿਆ। ਇਹ ਵੀ ਦੱਸਿਆ ਗਿਆ ਹੈ ਕਿ ਮਰਸੀਡੀਜ਼ ਨੂੰ ਇੱਕ ਨਾਬਾਲਗ ਚਲਾ ਰਿਹਾ ਸੀ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਿਹਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments