Homeਪੰਜਾਬਮੋਗਾ ’ਚ ਵਾਪਰਿਆ ਦਰਦਨਾਕ ਹਾਦਸਾ, ਕ੍ਰਿਕਟ ਬੈਟ ਲੱਗਣ ਕਾਰਨ ਮਾਸੂਮ ਬੱਚੇ ਦੀ...

ਮੋਗਾ ’ਚ ਵਾਪਰਿਆ ਦਰਦਨਾਕ ਹਾਦਸਾ, ਕ੍ਰਿਕਟ ਬੈਟ ਲੱਗਣ ਕਾਰਨ ਮਾਸੂਮ ਬੱਚੇ ਦੀ ਹੋਈ ਮੌਤ

ਮੋਗਾ : ਮੋਗਾ ਦੇ ਕੋਟ ਈਸੇ ਖਾਂ ਨੇੜੇ ਪਿੰਡ ਜਨੇਰ ਵਿੱਚ ਬੀਤੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੇ ਢਾਈ ਸਾਲਾ ਦੇ ਮਾਸੂਮ ਫਤਿਹ ਸਿੰਘ ਦੀ ਕ੍ਰਿਕਟ ਬੈਟ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ, ਜਨੇਰ ਪਿੰਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦਾ ਢਾਈ ਸਾਲ ਦਾ ਪੁੱਤਰ ਫਤਿਹ ਸਿੰਘ ਘਰ ਦੇ ਬਾਹਰ ਖੁੱਲ੍ਹੇ ਮੈਦਾਨ ਵਿੱਚ ਦੂਸਰੇ ਬੱਚਿਆਂ ਦੇ ਨਾਲ ਖੇਡ ਰਿਹਾ ਸੀ। ਇਸ ਦੌਰਾਨ, ਗੁਆਂਢ ਦੇ ਇੱਕ 10 ਸਾਲ ਦੇ ਮੁੰਡੇ ਨੇ ਅਚਾਨਕ ਫਤਿਹ ਸਿੰਘ ਦੇ ਪੇਟ ਵਿੱਚ ਕ੍ਰਿਕਟ ਬੈਟ ਮਾਰ ਦਿੱਤਾ। ਬੱਚਾ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਿਆ।

ਘਟਨਾ ਤੋਂ ਬਾਅਦ, ਪਰਿਵਾਰ ਨੇ ਉਸਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਦੀ ਜਾਂਚ ਕਰਨ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਸਿਵਲ ਹਸਪਤਾਲ ਪਹੁੰਚੀ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਕੋਟ ਈਸੇ ਖਾਨ ਥਾਣੇ ਦੀ ਐਸਐਚਓ ਸੁਨੀਤਾ ਰਾਣੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments