Homeਪੰਜਾਬਜਲੰਧਰ ਸ਼ਹਿਰ ਦੇ ਡਾ. ਬੀ.ਆਰ. ਅੰਬੇਡਕਰ ਚੌਕ 'ਤੇ ਟਰੱਕ ਨੇ ਬਾਈਕ ਨੂੰ...

ਜਲੰਧਰ ਸ਼ਹਿਰ ਦੇ ਡਾ. ਬੀ.ਆਰ. ਅੰਬੇਡਕਰ ਚੌਕ ‘ਤੇ ਟਰੱਕ ਨੇ ਬਾਈਕ ਨੂੰ ਮਾਰੀ ਜ਼ੋਰਦਾਰ ਟੱਕਰ, 1 ਵਿਅਕਤੀ ਦੀ ਹੋਈ ਮੌਤ

ਜਲੰਧਰ : ਸ਼ਹਿਰ ਦੇ ਡਾ. ਬੀ.ਆਰ. ਅੰਬੇਡਕਰ ਚੌਕ ‘ਤੇ ਅੱਜ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਤਨ ਸਿੰਘ ਵਜੋਂ ਹੋਈ ਹੈ, ਜੋ ਕਿ ਬਸਤੀ ਦਾਨਿਸ਼ਮੰਦਾ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਬਾਅਦ, ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਟ੍ਰੈਫਿਕ ਪੁਲਿਸ ਨੇ ਤੁਰੰਤ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਜਾਣਕਾਰੀ ਦੇ ਅਨੁਸਾਰ, ਰਤਨ ਸਿੰਘ ਆਪਣੀ ਸਾਈਕਲ ‘ਤੇ ਨਕੋਦਰ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਪਹੀਆ ਉਸਦੇ ਸਿਰ ਤੋਂ ਲੰਘ ਗਿਆ, ਜਿਸ ਨਾਲ ਉਸਦੀ ਤੁਰੰਤ ਮੌਤ ਹੋ ਗਈ। ਘਟਨਾ ਤੋਂ ਬਾਅਦ ਚੌਕ ‘ਤੇ  ਕੁਝ ਸਮੇਂ ਲਈ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਮੌਕੇ ‘ਤੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਟਰੱਕ ਡਰਾਈਵਰ ਨੂੰ ਫੜ ਲਿਆ ਅਤੇ ਉਸਨੂੰ ਥਾਣਾ ਡਿਵੀਜ਼ਨ ਨੰਬਰ-4 ਦੇ ਹਵਾਲੇ ਕਰ ਦਿੱਤਾ।

ਡਿਵੀਜ਼ਨ ਨੰਬਰ 4 ਦੇ ਜਾਂਚ ਅਧਿਕਾਰੀ ਏ.ਐਸ.ਆਈ. ਹੀਰਾ ਲਾਲ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments