Homeਸੰਸਾਰਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਭਾਰੀ ਮੀਂਹ ਦਾ ਕਹਿਰ, 11 ਲੋਕਾਂ...

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ’ਚ ਭਾਰੀ ਮੀਂਹ ਦਾ ਕਹਿਰ, 11 ਲੋਕਾਂ ਦੀ ਹੋਈ ਮੌਤ

ਪਾਕਿਸਤਾਨ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਭਾਰੀ ਮੀਂਹ ਦੇ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਕੋਹਾਟ ਜ਼ਿਲ੍ਹੇ ਦੇ ਲਾਚੀ ਤਹਿਸੀਲ ਸਥਿਤ ਮਾਲਾਗਿਨ ਖੇਤਰ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਗਿਆਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਜਦਕਿ ਕਈ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਹਾਦਸੇ ਦੇ ਸਮੇਂ ਘਰ ਵਿੱਚ ਇੱਕ ਪਰਿਵਾਰਕ ਸਮਾਗਮ ਚੱਲ ਰਿਹਾ ਸੀ। ਸਥਾਨਕ ਮੀਡੀਆ ਦੇ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰਕ ਮੈਂਬਰ ਘਰ ਵਿੱਚ ਇਕੱਠੇ ਸਨ। ਲਗਾਤਾਰ ਮੀਂਹ ਕਾਰਨ ਘਰ ਦੀ ਛੱਤ ਅਚਾਨਕ ਡਿੱਗ ਗਈ ਅਤੇ ਮਲਬੇ ਹੇਠ ਲਗਭਗ 15 ਲੋਕ ਦੱਬ ਗਏ। ਸੂਚਨਾ ਮਿਲਦੇ ਹੀ ਰੈਸਕਿਊ 1122 ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਸਾਰੇ ਲੋਕਾਂ ਨੂੰ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਜਾਰੀ ਹੈ।

ਬਚਾਅ ਅਧਿਕਾਰੀਆਂ ਦੇ ਅਨੁਸਾਰ, ਜ਼ਖਮੀਆਂ ਅਤੇ ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਮ੍ਰਿਤਕਾਂ ਦੀ ਪਛਾਣ ਬਾਸਮੀਨਾ (50), ਨਵਾਬ ਜਾਨਾ (45), ਫਰਮੀਨਾ (45) ਅਤੇ 6 ਸਾਲਾ ਅਰਹਮ ਸਮੇਤ ਹੋਰ ਲੋਕਾਂ ਦੇ ਰੂਪ ਵਿੱਚ ਹੋਈ ਹੈ। ਦੱਸ ਦਈਏ ਕਿ ਪਾਕਿਸਤਾਨ ਵਿੱਚ ਮੌਨਸੂਨ ਦੇ ਮੀਂਹ ਨੇ ਲਗਾਤਾਰ ਤਬਾਹੀ ਮਚਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments