Homeਪੰਜਾਬਫਾਜ਼ਿਲਕਾ ਜ਼ਿਲ੍ਹੇ ਦੇ ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਇਲਾਕੇ...

ਫਾਜ਼ਿਲਕਾ ਜ਼ਿਲ੍ਹੇ ਦੇ ਖੇਤ ‘ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਫਾਜ਼ਿਲਕਾ: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੁਹਾਰ ਖੀਵਾ ਵਿੱਚ ਇੱਕ ਖੇਤ ਵਿੱਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬੀ.ਐਸ.ਐਫ. ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ‘ਚ ਲੈ ਲਿਆ।

ਜਾਣਕਾਰੀ ਮੁਤਾਬਕ ਬੰਬ ਵਰਗੀ ਸ਼ੱਕੀ ਵਸਤੂ ਨੂੰ ਖੇਤ ‘ਚ ਹੀ ਸੁਰੱਖਿਅਤ ਘੇਰਾਬੰਦੀ ‘ਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ, ਤਾਂ ਜੋ ਵਸਤੂ ਦੀ ਜਾਂਚ ਕਰਕੇ ਉਸ ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕੀਤਾ ਜਾ ਸਕੇ। ਫਿਲਹਾਲ ਇਹਤਿਆਤ ਦੇ ਤੌਰ ‘ਤੇ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਫਾਜ਼ਿਲਕਾ ਸਦਰ ਥਾਣੇ ਦੇ ਐਸ.ਐਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੁਹਾਰ ਖੀਵਾ ਦੇ ਖੇਤ ਵਿੱਚ ਬੰਬ ਵਰਗੀ ਸ਼ੱਕੀ ਵਸਤੂ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ, ਜਿੱਥੇ ਬੀ.ਐਸ.ਐਫ. ਦੇ ਅਧਿਕਾਰੀ ਵੀ ਮੌਜੂਦ ਸਨ।

ਪੁਲਿਸ ਅਤੇ ਬੀ.ਐਸ.ਐਫ. ਨੇ ਮਿਲ ਕੇ ਮਿੱਟੀ ਨਾਲ ਭਰੇ ਬੈਗ ਰੱਖ ਕੇ ਸ਼ੱਕੀ ਵਸਤੂ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਦਿੱਤਾ ਹੈ। ਇਸ ਸਬੰਧੀ ਬੰਬ ਨਿਰੋਧਕ ਟੀਮ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਖੇਤ ਦੀ ਵਾਹੁਣ ਦੌਰਾਨ ਇਹ ਸ਼ੱਕੀ ਵਸਤੂ ਜ਼ਮੀਨ ਵਿੱਚੋਂ ਨਿਕਲੀ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ‘ਚ ਰੁੱਝੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments