ਚੰਡੀਗੜ੍ਹ: ਹਰਿਆਣਾ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਮੰਤਰੀ ਪ੍ਰੀਸ਼ਦ ਦੀ ਇੱਕ ਅਹਿਮ ਮੀਟਿੰਗ 28 ਜੁਲਾਈ ਨੂੰ ਸਵੇਰੇ 11 ਵਜੇ ਮੇਨ ਕਾਨਫਰੰਸ ਰੂਮ, ਫਲੋਰ-4, ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸੂਬਾ ਸਰਕਾਰ ਕਈ ਅਹਿਮ ਮੁੱਦਿਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਅਜਿਹੇ ‘ਚ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਬੈਠਕ ‘ਚ ਵਿਕਾਸ ਪ੍ਰੋਜੈਕਟਾਂ, ਲੋਕ ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਕੰਮਾਂ ਸਬੰਧੀ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਸ ਬੈਠਕ ‘ਚ ਮਾਨਸੂਨ ਸੈਸ਼ਨ ਦੀ ਤਰੀਕ ਦੀ ਵੀ ਪੁਸ਼ਟੀ ਹੋ ਸਕਦੀ ਹੈ।












