Homeਪੰਜਾਬਮੋਗਾ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼ ਕਰਦਿਆਂ 17 ਦੋਸ਼ੀਆਂ...

ਮੋਗਾ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼ ਕਰਦਿਆਂ 17 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਮੋਗਾ: ਮੋਗਾ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜਿਸ਼ ਦਾ ਪਰਦਾਫਾਸ਼ ਕਰਦਿਆਂ 17 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.), ਵਿਸਫੋਟਕ ਸਮੱਗਰੀ, ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮ.ਐਮ ਗਲਾਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਸਾਜ਼ਿਸ਼ ਦਾ ਮਾਸਟਰ ਮਾਈਂਡ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ ਹੈ, ਜੋ ਹੁਣ ਬਰਤਾਨੀਆ ਵਿੱਚ ਰਹਿ ਰਿਹਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਡੀ.ਜੀ.ਪੀ. ਅਨੁਸਾਰ ਉਨ੍ਹਾਂ ਦੀਆਂ ਹਦਾਇਤਾਂ ‘ਤੇ ਮੁਲਜ਼ਮਾਂ ਨੇ ਮੋਗਾ ਦੇ ਥਾਣਾ ਸਦਰ ‘ਤੇ ਗ੍ਰਨੇਡ ਹਮਲਾ ਕੀਤਾ ਸੀ। ਇਸ ਤੋਂ ਇਲਾਵਾ ਉਹ ਫ਼ਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਆਈ.ਈ.ਡੀ. ਲਗਾਉਣ ਦੀ ਵੀ ਯੋਜਨਾ ਬਣਾ ਰਹੇ ਸਨ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਥਾਣਾ ਸਦਰ ਮੋਗਾ ਵਿੱਚ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.), ਵਿਸਫੋਟਕ ਪਦਾਰਥ ਐਕਟ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਵਿਸਫੋਟਕ ਐਕਟ ਅਤੇ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਰੋਕੂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments