Homeਪੰਜਾਬਸਰਕਾਰੀ ਮਿਡਲ ਸਕੂਲ 'ਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਮੁਅੱਤਲ

ਸਰਕਾਰੀ ਮਿਡਲ ਸਕੂਲ ‘ਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਮੁਅੱਤਲ

ਜਲੰਧਰ: ਵਿਦਿਆਰਥਣਾਂ ਵੱਲੋਂ ਅਣਉਚਿਤ ਵਿਵਹਾਰ ਅਤੇ ਧਮਕੀਆਂ ਦੇਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਵੱਲੋਂ ਪੇਸ਼ ਕੀਤੀ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਸਬੰਧਤ ਅਧਿਆਪਕ ਨੇ ਉਨ੍ਹਾਂ ਨਾਲ ਗਲਤ ਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਅਣਉਚਿਤ ਢੰਗ ਨਾਲ ਛੂਹਿਆ। ਵਿਦਿਆਰਥੀਆਂ ਦਾ ਇਹ ਵੀ ਦੋਸ਼ ਹੈ ਕਿ ਅਧਿਆਪਕ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਪ੍ਰੀਖਿਆ ਵਿੱਚ ਫੇਲ ਹੋ ਜਾਣਗੇ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments