ਪਟਿਆਲਾ : ਸ਼ਹਿਰ ਦੀ ਰਾਜ ਕਲੋਨੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਵਸਨੀਕ ਕ੍ਰਿਸ਼ਨ ਕੁਮਾਰ ਨੂੰ ਆਟੋ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਅਗਵਾ ਕਰਕੇ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਦੀ ਪੁਲਿਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਨਰਿੰਦਰ, ਕੁਲਵਿੰਦਰ ਜੋਨੀ, ਅਜੈ, ਦੀਪਕ, ਟੌਂਟੀ, ਲਿੰਡੀ, ਚੂਹਾ ਵਾਸੀ ਲੱਕੜ ਮੰਡੀ ਅਤੇ 2 ਅਣਪਛਾਤੇ ਵਿਅਕਤੀ ਸ਼ਾਮਲ ਹਨ।
ਇਸ ਮਾਮਲੇ ਵਿੱਚ ਵਿਦਿਆ ਪਤਨੀ ਪਰਮੇਸ਼ਵਰ ਵਾਸੀ ਰਾਜ ਕਾਲੋਨੀ, ਨੇੜੇ ਮਹਿੰਦਰਾ ਕਾਲਜ, ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਉਸ ਦੇ ਲੜਕੇ ਨੂੰ ਜ਼ਬਰਦਸਤੀ ਆਟੋ ਰਿਕਸ਼ਾ ਵਿੱਚ ਬਿਠਾ ਕੇ ਲੈ ਗਿਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਧਾਰਾ 103, 140 (3, 191 (3, 190) ਬੀ.ਐੱਨ.ਐੱਸ.) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।