Homeਪੰਜਾਬਚੰਡੀਗੜ੍ਹ-ਸਰਹਿੰਦ ਸੜਕ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਹੋਈ ਮੌਤ

ਚੰਡੀਗੜ੍ਹ-ਸਰਹਿੰਦ ਸੜਕ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਲੋਕਾਂ ਦੀ ਹੋਈ ਮੌਤ

ਫਤਿਹਗੜ੍ਹ ਸਾਹਿਬ : ਚੰਡੀਗੜ੍ਹ-ਸਰਹਿੰਦ ਸੜਕ ‘ਤੇ ਬੀਤੀ ਦੇਰ ਰਾਤ ਲਗਭਗ 11 ਵਜੇ ਪਿੰਡ ਪੀਰ ਜੈਨ ਦੇ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਚੰਡੀਗੜ੍ਹ ਤੋਂ ਆ ਰਹੇ ਇੱਕ ਟਰੱਕ ਨੇ ਇੱਕ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਸਿੱਧੇ ਟਰੱਕ ਨੇ ਨੀਚੇ ਜਾ ਵੱਜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੋਵਾਂ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸੇ ਵਿੱਚ ਦੋਵੇਂ ਸਕੂਟਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ, ਪੰਜਾਬ ਪੁਲਿਸ ਰੋਡ ਸੇਫਟੀ ਫੋਰਸ ਦੀ ਇੱਕ ਟੀਮ ਅਤੇ ਬਰਾਲੀ ਆਲਾ ਸਿੰਘ ਪੁਲਿਸ ਸਟੇਸ਼ਨ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਅੱਗ ‘ਤੇ ਕਾਬੂ ਪਾਇਆ ਅਤੇ ਆਵਾਜਾਈ ਬਹਾਲ ਕੀਤੀ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਡਾਲੀ ਆਲਾ ਸਿੰਘ ਥਾਣੇ ਦੇ ਮੁਖੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments