Homeਪੰਜਾਬਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਤੇ ਕਰਮਚਾਰੀਆਂ ਲਈ ਵੱਡੀ ਰਾਹਤ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਇਨ੍ਹਾਂ ਅਧਿਆਪਕਾਂ ਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਕੀਤਾ ਐਲਾਨ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਤਬਾਦਲੇ ਹੋ ਗਏ ਸਨ ਪਰ ਵਿਭਾਗੀ ਜਾਂ ਤਕਨੀਕੀ ਕਾਰਨਾਂ ਕਰਕੇ ਉਨ੍ਹਾਂ ਤਬਾਦਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ।

ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ) ਅਤੇ ਸਾਰੇ ਸਕੂਲ ਮੁਖੀਆਂ ਨੂੰ ਜਾਰੀ ਹਦਾਇਤਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਧਿਆਪਕਾਂ ਦੇ ਆਨਲਾਈਨ ਤਬਾਦਲੇ ਦੀ ਪ੍ਰਕਿਰਿਆ ਸਾਲ 2019 ਦੀ ਤਬਾਦਲਾ ਨੀਤੀ ਅਤੇ ਸਮੇਂ-ਸਮੇਂ ‘ਤੇ ਇਸ ਵਿੱਚ ਕੀਤੀਆਂ ਗਈਆਂ ਸੋਧਾਂ ਅਨੁਸਾਰ ਸ਼ੁਰੂ ਕੀਤੀ ਗਈ ਸੀ, ਪਰ ਕਈ ਮਾਮਲਿਆਂ ਵਿੱਚ, ਤਬਾਦਲਾ ਆਦੇਸ਼ ਦੇ ਬਾਵਜੂਦ, ਅਧਿਆਪਕ ਉਨ੍ਹਾਂ ਸਕੂਲਾਂ ਵਿੱਚ ਨਹੀਂ ਜਾ ਸਕੇ ਜਿੱਥੇ ਉਨ੍ਹਾਂ ਦਾ ਤਬਾਦਲਾ ਹੋਇਆ ਸੀ। ਇਸਦਾ ਮੁੱਖ ਕਾਰਨ ਉਨ੍ਹਾਂ ਸਕੂਲਾਂ ਵਿੱਚ 50 ਪ੍ਰਤੀਸ਼ਤ ਤੋਂ ਘੱਟ ਸਟਾਫ਼ ਹੋਣ ਦੀ ਸਥਿਤੀ ਸੀ ਜਿੱਥੋਂ ਉਨ੍ਹਾਂ ਦਾ ਤਬਾਦਲਾ ਹੋਇਆ ਸੀ ਜਾਂ ਹੋਰ ਵਿਭਾਗੀ ਤਕਨੀਕੀ ਕਾਰਨ ਸਨ।

ਨਤੀਜੇ ਵਜੋਂ, ਅਜਿਹੇ ਅਧਿਆਪਕ/ਕਰਮਚਾਰੀ ਹਾਲੇੇ ਵੀ ਆਪਣੇ ਪੁਰਾਣੇ ਸਕੂਲ ਵਿੱਚ ਸੇਵਾ ਨਿਭਾ ਰਹੇ ਹਨ, ਜਦੋਂ ਕਿ ਉਨ੍ਹਾਂ ਦਾ ਡੇਟਾ ਨਵੇਂ ਤਬਾਦਲੇ ਵਾਲੇ ਸਕੂਲ ਵਿੱਚ ਦਰਜ ਹੈ। ਹੁਣ ਸਿੱਖਿਆ ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਅਜਿਹੇ ਸਾਰੇ ਤਬਾਦਲੇ ਰੱਦ ਕਰ ਦਿੱਤੇ ਜਾਣਗੇ ਅਤੇ ਸਬੰਧਤ ਅਧਿਆਪਕਾਂ ਦਾ ਡੇਟਾ ਉਸੇ ਸਕੂਲ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ ਜਿੱਥੇ ਉਹ ਇਸ ਸਮੇਂ ਕੰਮ ਕਰ ਰਹੇ ਹਨ। ਇਸ ਉਦੇਸ਼ ਨੂੰ ਪੂਰਾ ਕਰਨ ਲਈ, ਵਿਭਾਗ ਨੇ ਸਕੂਲ ਮੁਖੀਆਂ/ਡਰਾਇੰਗ ਅਤੇ ਵੰਡ ਅਧਿਕਾਰੀਆਂ (ਡੀ.ਡੀ.ਓ.) ਦੇ ਲੌਗਇਨ ‘ਤੇ ਇਕ ਵਿਸ਼ੇਸ਼ ਲਿੰਕ ਸਰਗਰਮ ਕੀਤਾ ਹੈ। ਇਸ ਲਿੰਕ ਰਾਹੀਂ, ਸਕੂਲ ਮੁਖੀ ਸਿਰਫ਼ ਉਨ੍ਹਾਂ ਅਧਿਆਪਕਾਂ ਦਾ ਡੇਟਾ ਅਪਡੇਟ ਕਰਨਗੇ ਜਿਨ੍ਹਾਂ ਦਾ ਤਬਾਦਲਾ 50 ਪ੍ਰਤੀਸ਼ਤ ਸਟਾਫ ਦੀ ਸ਼ਰਤ ਜਾਂ ਹੋਰ ਕਾਰਨਾਂ ਕਰਕੇ ਲਾਗੂ ਨਹੀਂ ਕੀਤਾ ਜਾ ਸਕਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments