Homeਦੇਸ਼ਕੇਰਲ ’ਚ ਭਾਰੀਂ ਮੀਂਹ ਪੈਣ ਕਾਰਨ 6 ਲੋਕਾਂ ਦੀ ਹੋਈ ਮੌਤ

ਕੇਰਲ ’ਚ ਭਾਰੀਂ ਮੀਂਹ ਪੈਣ ਕਾਰਨ 6 ਲੋਕਾਂ ਦੀ ਹੋਈ ਮੌਤ

ਕੇਰਲ : ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਹੁਣ ਭਾਰੀ ਤਬਾਹੀ ਮਚਾ ਰਿਹਾ ਹੈ। ਕੇਰਲ ਅਤੇ ਗੁਜਰਾਤ ਵਿੱਚ ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕਈ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ (IMD) ਨੇ ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ਵਿੱਚ ਜੁੱਟੀ ਹੋਈ ਹੈ।

ਕੇਰਲ ਵਿੱਚ ਭਾਰੀਂ ਮੀਂਹ ਨਾਲ 6 ਲੋਕਾਂ ਦੀ ਹੋਈ ਮੌਤ

ਕੇਰਲ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਕਈ ਹਾਦਸੇ ਸਾਹਮਣੇ ਆਏ ਹਨ। ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਛੇ ਅਜੇ ਵੀ ਲਾਪਤਾ ਹਨ। ਮੀਂਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਰਾਜ ਭਰ ਵਿੱਚ 65 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੈਂਪਾਂ ਵਿੱਚ 1,400 ਤੋਂ ਵੱਧ ਲੋਕ ਨੂੰ ਸੁਰੱਖਿਅਤ ਰੱਖਿਆ ਗਿਆ ਹੈ।

ਸਬਰੀਮਾਲਾ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਸਲਾਹ

ਭਾਰੀ ਮੀਂਹ ਨੂੰ ਦੇਖਦੇ ਹੋਏ, ਤ੍ਰਾਵਣਕੋਰ ਦੇਵਸਵਮ ਬੋਰਡ ਅਤੇ ਪਠਾਨਮਥਿੱਟਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਬਰੀਮਾਲਾ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਸਲਾਹ ਜਾਰੀ ਕੀਤੀ ਹੈ। 2 ਅਤੇ 3 ਅਗਸਤ ਨੂੰ ‘ਨੀਰਾਪੁਤਰੀ’ ਤਿਉਹਾਰ ਦੇ ਦੌਰਾਨ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਕਿਹਾ ਗਿਆ ਹੈ ਕਿ ਉਹ ਮੌਸਮ ਦੀ ਜਾਣਕਾਰੀ ਲੈ ਕੇ ਹੀ ਯਾਤਰਾ ਕਰਨ।

ਪ੍ਰਸ਼ਾਸਨ ਨੇ ਕਿਹਾ ਕਿ ਲਗਾਤਾਰ ਮੀਂਹ ਕਾਰਨ ਪੰਪਾ ਨਦੀ ਦਾ ਪਾਣੀ ਦਾ ਪੱਧਰ ਵੱਧ ਰਿਹਾ ਹੈ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਕੇਰਲ ਦੇ 12 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਮਥਿੱਟਾ, ਅਲਾਪੁਝਾ, ਕੋਟਾਯਮ, ਇਡੁੱਕੀ, ਏਰਨਾਕੁਲਮ, ਤ੍ਰਿਸੂਰ, ਪਲੱਕੜ, ਮਲੱਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਸ਼ਾਮਲ ਹਨ।

ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਤੇ ਔਰੇਂਜ ਅਲਰਟ

ਗੁਜਰਾਤ ਵਿੱਚ ਵੀ ਲਗਾਤਾਰ ਪੈ ਰਹੇ ਮੀਂਹ ਕਾਰਨ ਸਥਿਤੀ ਹੋਰ ਵੀ ਵਿਗੜ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਪ੍ਰਸ਼ਾਸਨ ਨੇ ਸਥਿਤੀ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। NDRF ਅਤੇ SDRF ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਅਤੇ ਸੁਰੱਖਿਅਤ ਕੱਢਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ।

27,000 ਲੋਕਾਂ ਨੂੰ ਕੱਢਿਆ ਗਿਆ ਬਾਹਰ

IMD ਨੇ ਅੱਜ ਦੇ ਲਈ ਅਹਿਮਦਾਬਾਦ, ਸੁਰੇਂਦਰਨਗਰ, ਰਾਜਕੋਟ, ਭਾਵਨਗਰ, ਮੋਰਬੀ ਅਤੇ ਬੋਟਾਡ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਦੱਖਣੀ ਅਤੇ ਮੱਧ ਗੁਜਰਾਤ ਦੇ ਕਈ ਇਲਾਕਿਆਂ ਵਿੱਚ ਬੀਤੇ ਦਿਨ ਭਾਰੀ ਮੀਂਹ ਜਾਰੀ ਰਿਹਾ। ਮੀਂਹ ਅਤੇ ਪਾਣੀ ਭਰਨ ਕਾਰਨ, ਸੂਰਤ, ਨਵਸਾਰੀ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਲਗਭਗ 27,000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments