Homeਪੰਜਾਬਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਡਾ. ਹਿਮਾਂਸ਼ੂ ਅਗਰਵਾਲ ਨੇ ਲਿਆ ਜਾਇਜ਼ਾ

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਡਾ. ਹਿਮਾਂਸ਼ੂ ਅਗਰਵਾਲ ਨੇ ਲਿਆ ਜਾਇਜ਼ਾ

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਦੇ ਐਵਾਰਡਾਂ ਸਬੰਧੀ ਸਾਰੇ ਫਾਰਮ 10 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲਾਜ਼ਮੀ ਤੌਰ ‘ਤੇ ਜਮ੍ਹਾਂ ਕਰਵਾਏ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਦੱਸਿਆ ਕਿ ਝੰਡਾ ਲਹਿਰਾਉਣ ਉਪਰੰਤ ਕੈਬਨਿਟ ਮੰਤਰੀ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦਾ ਨਿਰੀਖਣ ਕਰਨਗੇ, ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਰੰਗਾਰੰਗ ਬਣਾਉਣ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਦੇ ਗੀਤਾਂ ‘ਤੇ ਆਧਾਰਿਤ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments