Homeਪੰਜਾਬਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

ਜਲੰਧਰ : ਸੋਨਾ ਅਤੇ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਅੱਜ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਕੀਮਤਾਂ ਦੇ ਅਨੁਸਾਰ, ਸੋਨੇ ਵਿੱਚ ਕਾਫ਼ੀ ਵਾਧਾ ਦੇਖਣ ਨੂੰ ਮਿਲਿਆ ਹੈ, ਜਦੋਂ ਕਿ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।

ਅੱਜ, 24-ਕੈਰੇਟ ਸੋਨੇ ਦੀ ਕੀਮਤ 1,52,000 ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ, ਜਦਕਿ ਬੀਤੇ ਦਿਨ ਇਹ 1,48,000 ਰੁਪਏ ਸੀ। ਯਾਨੀ ਇੱਕ ਦਿਨ ਵਿੱਚ 4,000 ਦਾ ਵਾਧਾ ਹੋਇਆ ਹੈ। ਇਸ ਦੌਰਾਨ 22 ਕੈਰੇਟ ਸੋਨੇ ਦੀ ਕੀਮਤ ਵੱਧ ਕੇ 1,41,360 ਪ੍ਰਤੀ 10 ਗ੍ਰਾਮ ਹੋ ਗਈ ਹੈ, ਜੋ ਕਿ ਇੱਕ ਦਿਨ ਪਹਿਲਾਂ 1,37,640 ਰੁਪਏ ਸੀ। ਇਸ ਵਿੱਚ 3,720 ਰੁਪਏ ਦੀ ਤੇਜ਼ੀ ਦਰਜ ਕੀਤੀ ਗਈ ਹੈ।

ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਸਦੀ ਕੀਮਤ ਵੀ ਵੱਧ ਕੇ 233,700 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦ ਕਿ ਬੀਤੇ ਦਿਨ ਚਾਂਦੀ 232,800 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਕਾਰੋਬਾਰ ਕਰ ਰਹੀ ਸੀ। ਇਸਦਾ ਮਤਲਬ ਹੈ ਕਿ ਚਾਂਦੀ ਵਿੱਚ 900 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਹੋਇਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਵਿਸ਼ਵ ਬਾਜ਼ਾਰ ਵਿੱਚ ਉਤਾਰ-ਚੜਾਅ ਅਤੇ ਨਿਵੇਸ਼ਕਾਂ ਦੀ ਵੱਧਦੀ ਮੰਗ ਦੇ ਚੱਲਦੇ ਸੋਨੇ-ਚਾਂਦੀ ਦੀ ਕੀਮਤਾਂ ਵਿੱਚ ਇਹ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ਵਿੱਚ ਖਰੀਦਾਰੀ ਕਰਨ ਤੋਂ ਪਹਿਲਾਂ ਆਪਣੇ ਸ਼ਹਿਰ ਦੇ ਤਾਜ਼ਾ ਭਾਵ ਜ਼ਰੂਰ ਜਾਂਚ ਕਰ ਲੈਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments