Homeਸੰਸਾਰਕੈਨੇਡਾ 'ਚ ਰੇਡੀਓ ਰੈੱਡ ਐਫ.ਐਮ. ਕੈਲਗਰੀ ਦੇ ਨਿਊਜ਼ ਐਡੀਟਰ ਰਿਸ਼ੀ ਨਾਗਰ 'ਤੇ...

ਕੈਨੇਡਾ ‘ਚ ਰੇਡੀਓ ਰੈੱਡ ਐਫ.ਐਮ. ਕੈਲਗਰੀ ਦੇ ਨਿਊਜ਼ ਐਡੀਟਰ ਰਿਸ਼ੀ ਨਾਗਰ ‘ਤੇ ਹੋਇਆ ਹਮਲਾ

ਪੰਜਾਬ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੇਡੀਓ ਰੈੱਡ ਐਫ.ਐਮ. ਕੈਲਗਰੀ ਦੇ ਨਿਊਜ਼ ਐਡੀਟਰ ਰਿਸ਼ੀ ਨਾਗਰ ‘ਤੇ ਹਮਲਾ ਹੋਇਆ ਹੈ। ਰੀਓ ਬੈਂਕੁਏਟ ਹਾਲ ਤੋਂ ਮੀਟਿੰਗ ਤੋਂ ਬਾਹਰ ਆਉਂਦੇ ਸਮੇਂ ਕੁਝ ਅਣਪਛਾਤੇ ਨੌਜਵਾਨਾਂ ਨੇ ਰਿਸ਼ੀ ਨਗਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਉਨ੍ਹਾਂ ਨੂੰ ਕੁਝ ਸੱਟਾਂ ਵੀ ਲੱਗੀਆਂ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਦੀ ਪਛਾਣ ਕਰ ਲਈ ਗਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪੁਲਿਸ ਨੇ ਹਮਲਾਵਰ ‘ਤੇ ਦੋਸ਼ ਲਗਾਏ ਹਨ ਜਾਂ ਨਹੀਂ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ‘ਤੇ ਖਾਲਿਸਤਾਨੀਆਂ ਨੇ ਹਮਲਾ ਕੀਤਾ ਹੈ।

ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਇੱਕ ਬਿਆਨ ਜਾਰੀ ਕਰਕੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਹਮਲਾ ਵਿਚਾਰਾਂ ਅਤੇ ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਹੈ। ਇਹ ਕਿਸੇ ਵੀ ਸੱਭਿਅਕ ਸਮਾਜ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਕੈਲਗਰੀ ਪੁਲਿਸ ਅਤੇ ਅਲਬਰਟਾ ਸਰਕਾਰ ਤੋਂ ਮੰਗ ਕਰਦੇ ਹਨ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਜਿਹੀਆਂ ਹਿੰਸਕ ਘਟਨਾਵਾਂ ਸਾਡੇ ਸਮਾਜ ਵਿੱਚ ਪਿਛਲੇ ਕੁਝ ਸਮੇਂ ਤੋਂ ਆਮ ਹੁੰਦੀਆਂ ਜਾ ਰਹੀਆਂ ਹਨ। ਪਿਛਲੇ ਹਫ਼ਤੇ ਹੀ ਕੁਝ ਨੌਜਵਾਨਾਂ ਵੱਲੋਂ ਸਥਾਨਕ ਕਾਰੋਬਾਰੀਆਂ ਤੋਂ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਇਕੱਠੇ ਹੋਏ ਆਮ ਲੋਕਾਂ ਨੇ ਚਿੰਤਾ ਪ੍ਰਗਟਾਈ ਹੈ। ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਅਤੇ ਸਾਰੀਆਂ ਸੰਸਥਾਵਾਂ ਨੂੰ ਅਜਿਹੀਆਂ ਹਿੰਸਕ ਕਾਰਵਾਈਆਂ ਵਿਰੁੱਧ ਖੁੱਲ੍ਹ ਕੇ ਅੱਗੇ ਆਉਣ ਦੀ ਅਪੀਲ ਕਰਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments