Homeਪੰਜਾਬਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਕੀਤਾ ਤਬਾਦਲਾ

ਪੰਜਾਬ : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਭੁੱਲਰ ਦੀ ਥਾਂ ਆਈ.ਪੀ.ਐਸ. ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਫਿਲਹਾਲ ਕਿਸੇ ਹੋਰ ਜ਼ਿਲ੍ਹੇ ਜਾਂ ਅਹੁਦੇ ‘ਤੇ ਤਾਇਨਾਤ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਹਰਮਨਬੀਰ ਸਿੰਘ ਹੁਣ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦਾ ਚਾਰਜ ਸੰਭਾਲਣਗੇ। ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਸੂਬੇ ਦੇ ਪੁਲਿਸ ਸਿਸਟਮ ਸਬੰਧੀ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments