Homeਪੰਜਾਬਸਰਹੱਦੀ ਖੇਤਰ ਕਲਾਨੌਰ ਵਿਖੇ ਚਲਾਇਆ ਗਿਆ ਕੈਸੋ ਅਭਿਆਨ , ਘਰ-ਘਰ ਜਾ ਕੇ...

ਸਰਹੱਦੀ ਖੇਤਰ ਕਲਾਨੌਰ ਵਿਖੇ ਚਲਾਇਆ ਗਿਆ ਕੈਸੋ ਅਭਿਆਨ , ਘਰ-ਘਰ ਜਾ ਕੇ ਲਈ ਗਈ ਤਲਾਸ਼ੀ ਲਈ

ਗੁਰਦਾਸਪੁਰ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸਰਹੱਦੀ ਖੇਤਰ ਕਲਾਨੌਰ ਵਿਖੇ ਕੈਸੋ ਅਭਿਆਨ ਚਲਾਇਆ ਗਿਆ। ਇਹ ਆਪ੍ਰੇਸ਼ਨ ਗੁਰਦਾਸਪੁਰ ਦੇ ਐਸ.ਐਸ.ਪੀ. ਅਦਿੱਤਿਆ ਦੀ ਅਗਵਾਈ ਵਿੱਚ ਚਲਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ।

ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਕਈ ਇਲਾਕਿਆਂ ਦੀ ਘੇਰਾਬੰਦੀ ਕੀਤੀ, ਘਰ-ਘਰ ਜਾ ਕੇ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ‘ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਹੋਈ ਹੈ। ਇਸ ਤੋਂ ਇਲਾਵਾ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।

ਐਸ.ਐਸ.ਪੀ. ਅਦਿੱਤਿਆ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਨਸ਼ੀਲੇ ਪਦਾਰਥਾਂ ਜਾਂ ਕਿਸੇ ਗੈਰ-ਕਾਨੂੰਨੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਨਾ ਦੇਵੇਗਾ, ਉਸ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਡੀ.ਐਸ.ਪੀ. ਅਮੋਲਕ ਸਿੰਘ ਅਤੇ ਕਲਾਨੌਰ ਦੇ ਐਸ.ਐਚ.ਓ. ਜਤਿੰਦਰ ਪਾਲ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਹਾਜ਼ਰ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments