Homeਹਰਿਆਣਾਹਰਿਆਣਾ ਦੇ ਰਾਜਪਾਲ ਪ੍ਰੋ.ਅਸਿਮ ਕੁਮਾਰ ਘੋਸ਼ ਨੇ ਆਪਣੇ ਨਿੱਜੀ ਸਕੱਤਰ ਨੂੰ ਅਹੁਦੇ...

ਹਰਿਆਣਾ ਦੇ ਰਾਜਪਾਲ ਪ੍ਰੋ.ਅਸਿਮ ਕੁਮਾਰ ਘੋਸ਼ ਨੇ ਆਪਣੇ ਨਿੱਜੀ ਸਕੱਤਰ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ : ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਇਕ ਬੇਮਿਸਾਲ ਘਟਨਾਕ੍ਰਮ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋ.ਅਸਿਮ ਕੁਮਾਰ ਘੋਸ਼ ਨੇ ਆਪਣੇ ਨਿੱਜੀ ਸਕੱਤਰ ਸ਼ੰਖਾ ਚੈਟਰਜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸ਼ੰਖਾ ਚੈਟਰਜੀ ਦੀ ਨਿਯੁਕਤੀ ਨੂੰ ਲੈ ਕੇ ਸ਼ੁਰੂ ਤੋਂ ਹੀ ਚਰਚਾ ਚੱਲ ਰਹੀ ਹੈ। ਪਤਾ ਲੱਗਾ ਹੈ ਕਿ ਉਸ ਦੇ ਕੰਮਕਾਜ ਵਿਚ ਕਥਿਤ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਰਕਾਰੀ ਏਜੰਸੀਆਂ ਦੇ ਧਿਆਨ ਵਿਚ ਆਈਆਂ ਸਨ ਅਤੇ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਸੀ।

ਰਾਜਪਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੈਟਰਜੀ ਨੂੰ “ਹਰਿਆਣਾ ਦੇ ਰਾਜਪਾਲ ਦੇ ਨਿੱਜੀ ਸਕੱਤਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਤੋਂ ਮੁਕਤ ਕਰ ਦਿੱਤਾ ਗਿਆ ਹੈ। ਜੁਲਾਈ 2025 ਵਿੱਚ ਹਰਿਆਣਾ ਦੇ ਰਾਜਪਾਲ ਵਜੋਂ ਨਿਯੁਕਤੀ ਤੋਂ ਤੁਰੰਤ ਬਾਅਦ ਚੈਟਰਜੀ ਪ੍ਰੋ. ਘੋਸ਼ ਨਾਲ ਜੁੜ ਗਏ ਸਨ । ਉਨ੍ਹਾਂ ਨੇ 20 ਅਕਤੂਬਰ, 2025 ਨੂੰ ਰਾਜਪਾਲ ਕੁਮਾਰ ਦੇ ਨਿੱਜੀ ਸਕੱਤਰ ਦਾ ਅਹੁਦਾ ਸੰਭਾਲਿਆ ਸੀ। ਰਾਜਪਾਲ ਦੇ ਸਕੱਤਰ ਨੇ ਕਿਹਾ ਕਿ ਚੈਟਰਜੀ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments