Homeਪੰਜਾਬਪੰਜਾਬ 'ਚ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ , ਹੈਂਡ ਗ੍ਰੇਨੇਡ ਸਮੇਤ...

ਪੰਜਾਬ ‘ਚ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ , ਹੈਂਡ ਗ੍ਰੇਨੇਡ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ

ਪੰਜਾਬ : ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ‘ਚ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਅਤੇ ਐੱਸ.ਬੀ.ਐੱਸ.ਨਗਰ (ਨਵਾਂਸ਼ਹਿਰ) ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਸਰਹੱਦ ਪਾਰ ਅੱਤਵਾਦੀ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਐਸ.ਬੀ.ਐਸ. ਨਗਰ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ। ਇਸ ਆਪਰੇਸ਼ਨ ਵਿੱਚ ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ, ਜਿਸ ਨੂੰ ਵਿਦੇਸ਼ਾਂ ਵਿੱਚ ਬੈਠੇ ਹੈਂਡਲਰ ਚਲਾ ਰਹੇ ਸਨ। ਇਸ ਦੌਰਾਨ, ਇੱਕ ਮੁੱਖ ਆਪ੍ਰੇਟਿਵ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇੱਕ 86-ਪੀ ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ , ਜਿਸ ਨਾਲ ਇੱਕ ਯੋਜਨਾਬੱਧ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇਹ ਗ੍ਰਨੇਡ ਆਦਮਪੁਰ, ਜਲੰਧਰ ਨੇੜੇ ਇੱਕ ਡੀ.ਐਲ.ਬੀ. ਤੋਂ ਵਿਦੇਸ਼ ਬੈਠੇ ਹੈਂਡਲਰਾਂ ਦੇ ਕਹਿਣ ’ਤੇ ਹਾਸਲ ਕੀਤਾ ਸੀ। ਥਾਣਾ ਸਦਰ ਨਵਾਂਸ਼ਹਿਰ (ਐਸ.ਬੀ.ਐਸ. ਨਗਰ) ਵਿਖੇ ਬੀ.ਐਨ.ਐਸ. ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਡੀ.ਜੀ.ਪੀ. ਯਾਦਵ ਨੇ ਲਿਖਿਆ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਲੋਕਲ ਸਪੋਰਟ ਨੈੱਟਵਰਕ ਅਤੇ ਫਾਰਵਰਡ ਅਤੇ ਬੈਕਵਰਡ ਲੰਿਕੇਜ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਭਰ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧਾਂ ਨੂੰ ਨੱਥ ਪਾਉਣ ਅਤੇ ਸ਼ਾਂਤੀ, ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments