Homeਪੰਜਾਬਲੁਧਿਆਣਾ ਚ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 20 ਸਾਲਾ ਨੌਜਵਾਨ ਦੀ ਹੋਈ...

ਲੁਧਿਆਣਾ ਚ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 20 ਸਾਲਾ ਨੌਜਵਾਨ ਦੀ ਹੋਈ ਮੌਤ

ਲੁਧਿਆਣਾ : ਸ਼ਹਿਰ ਦੇ ਸੂਆ ਰੋਡ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹ ਟਰੱਕ ਡਰਾਈਵਰ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਢਾਬੇ ਤੋਂ ਕੰਮ ਮੁਕਾ ਕੇ ਆਪਣੇ ਸਾਥੀ ਨਾਲ ਸਕੂਟੀ ’ਤੇ ਜਾ ਰਹੇ 20 ਸਾਲਾ ਨੌਜਵਾਨ ਨੂੰ ਪਿੱਛਿਓਂ ਆਏ ਮੈਕਸ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਟਰੱਕ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਪੁਲਿਸ ਨੂੰ ਦਿੱਤੇ ਬਿਆਨ ਵਿੱਚ, ਮ੍ਰਿਤਕ ਦੇ ਪਿਤਾ ਮੁਨਸ਼ੀ ਨੇ ਦੱਸਿਆ ਕਿ 9 ਅਗਸਤ ਨੂੰ, ਉਸਦਾ ਪੁੱਤਰ, ਸਾਬਰ ਅਲੀ, ਆਪਣੇ ਦੋਸਤ, ਅਰਜੁਨ (ਜੋ ਵਾਈ’ਜ਼ ਕਿਚਨ ਢਾਬੇ ‘ਤੇ ਕੰਮ ਕਰਦਾ ਸੀ) ਦੇ ਨਾਲ ਟੀਵੀਐਸ ਸਕੂਟਰੀ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਿਵੇਂ ਹੀ ਉਹ ਢਾਬੇ ਤੋਂ ਨਿਕਲ ਕੇ ਸੂਆ ਰੋਡ ‘ਤੇ ਚੜ੍ਹਨ ਲੱਗੇ, ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਮੈਕਸ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਨੇ ਆਪਣੀ ਗੱਡੀ ਬਹੁਤ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਉਸਦੇ ਸਕੂਟਰੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਵਾਰ ਸਾਬਰ ਅਲੀ ਸਿੱਧਾ ਟਰੱਕ ਦੇ ਟਾਇਰਾਂ ਨੀਚੇ ਆ ਗਿਆ। ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਸਾਬਰ ਅਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਅਰਜੁਨ ਵੀ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਦਰ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਪੀੜਤ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਟਰੱਕ ਡਰਾਈਵਰ ਹਰਮਨਪ੍ਰੀਤ ਸਿੰਘ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments