Homeਪੰਜਾਬਸ਼ਿਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ...

ਸ਼ਿਵ ਸੈਨਾ ਆਗੂ ਬ੍ਰਿਜ ਮੋਹਨ ਸੂਰੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ: ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੂੰ ਕਥਿਤ ਤੌਰ ’ਤੇ ਵਿਦੇਸ਼ੀ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਇਸ ਘਟਨਾ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ , ਬ੍ਰਿਜ ਮੋਹਨ ਸੂਰੀ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਸਵੇਰੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਕਥਿਤ ਤੌਰ ’ਤੇ ਫੋਨ ਕਰਨ ਵਾਲੇ ਵਿਅਕਤੀ ਵੱਲੋਂ ਉਨ੍ਹਾਂ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਇਲਾਵਾ 15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਕੁਝ ਵੱਡਾ ਕਰਨ ਦੀ ਗੱਲ ਵੀ ਕਹੀ ਗਈ।

ਧਮਕੀ ਮਿਲਣ ਤੋਂ ਬਾਅਦ ਬ੍ਰਿਜ ਮੋਹਨ ਸੂਰੀ ਨੇ ਤੁਰੰਤ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ ਹੈ।

ਫਿਲਹਾਲ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਸਪੱਸ਼ਟ ਨਹੀਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਕੀ ਅਸਲ ਹੈ ਜਾਂ ਕਿਸੇ ਵੱਲੋਂ ਡਰ ਪੈਦਾ ਕਰਨ ਦੀ ਕੋਸ਼ਿਸ਼, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments