ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਅਤੇ ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਆਪਣੇ ਨਿਵਾਸ ਸਥਾਨ ‘ਤੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ। ਇਸ ਦੌਰਾਨ ਸੀ.ਐਮ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀ.ਸੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਫੀਲਡ ਵਿੱਚ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਚਿੰਤਤ ਹੈ। ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ‘ਅਨੰਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।
ਅੱਜ ਹੋਈ ਇਸ ਮੀਟਿੰਗ ਬਾਰੇ ਸੀ.ਐਮ ਮਾਨ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ, ‘ਅੱਜ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਹੋਈ… ਆਉਣ ਵਾਲੇ ਦਿਨਾਂ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ‘ਤੇ ਚਰਚਾ ਹੋਈ… ਸਾਰੇ ਡੀ.ਸੀ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਗਏ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ‘ਉਨੱਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ… ਪੰਜਾਬ ਦੇ ਕਿਸਾਨ ਲਗਾਤਾਰ ਜਾਗਰੂਕ ਹੋ ਰਹੇ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਆਈ ਹੈ ਅਤੇ ਹੋਰ ਵੀ ਘਟੇਗੀ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਭਲਕੇ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਭਲਕੇ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਇਸ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਦਾ 25 ਫੀਸਦੀ ਹਿੱਸਾ ਖੇਤੀਬਾੜੀ ਤੋਂ ਆਉਂਦਾ ਹੈ। ਇਸ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਪੰਜਾਬ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ।