Homeਪੰਜਾਬਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਹੋਇਆ ਵਾਧਾ

ਜਲੰਧਰ : 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜਿੱਥੇ ਦੇਸ਼ ਭਰ ਵਿੱਚ ਜਸ਼ਨਾਂ ਦਾ ਮਾਹੌਲ ਹੈ, ਉੱਥੇ ਹੀ ਸਰਾਫਾ ਬਾਜ਼ਾਰ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 157,000 ਰੁਪਏ ਪ੍ਰਤੀ 10 ਗ੍ਰਾਮ ਪਹੁੰਚ ਗਿਆ ਹੈ, ਜਦਕਿ ਇੱਕ ਦਿਨ ਪਹਿਲਾਂ ਇਸ ਦੀ ਕੀਮਤ 155,900 ਰੁਪਏ ਸੀ। ਇਸ ਦੌਰਾਨ, 22 ਕੈਰੇਟ ਸੋਨੇ ਦੀ ਕੀਮਤ 146,010 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ, ਜੋ ਬੀਤੇ ਦਿਨ 144,990 ਰੁਪਏ ਸੀ।

ਦੂਜੇ ਪਾਸੇ ਚਾਂਦੀ ਦੀ ਕੀਮਤ ‘ਚ ਵੀ ਤੇਜ਼ੀ ਦੇਖਣ ਨੂੰ ਮਿਲੀ। ਚਾਂਦੀ ਦੀ ਕੀਮਤ ਵਧ ਕੇ 2,42,780 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਇਸ ਦੀ ਕੀਮਤ 2,41,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਸਰਾਫਾ ਕਾਰੋਬਾਰੀਆਂ ਮੁਤਾਬਕ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਇਹ ਵਾਧਾ ਗਲੋਬਲ ਬਾਜ਼ਾਰ ‘ਚ ਰੁਖ ਅਤੇ ਮੰਗ ਵਧਣ ਕਾਰਨ ਦੇਖਣ ਨੂੰ ਮਿਲਿਆ ਹੈ। ਅਜਿਹੇ ‘ਚ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲੇ ਗਾਹਕਾਂ ਨੂੰ ਨਵੀਨਤਮ ਕੀਮਤਾਂ ਜਾਣ ਕੇ ਹੀ ਖਰੀਦਦਾਰੀ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments