Homeਪੰਜਾਬਟਰੱਕ ਹੇਠਾਂ ਜਾ ਵੜੀ ਐਕਟਿਵਾ 2 ਨੌਜਵਾਨ ਗੰਭੀਰ ਜ਼ਖ਼ਮੀ ,ਦੇਖੋ ਦਰਦਨਾਕ ਮੰਜਰ

ਟਰੱਕ ਹੇਠਾਂ ਜਾ ਵੜੀ ਐਕਟਿਵਾ 2 ਨੌਜਵਾਨ ਗੰਭੀਰ ਜ਼ਖ਼ਮੀ ,ਦੇਖੋ ਦਰਦਨਾਕ ਮੰਜਰ

ਲੁਧਿਆਣਾ-ਫਿਲੌਰ ਹਾਈਵੇ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਐਕਟਿਵਾ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ। ਜਾਣਕਾਰੀ ਮੁਤਾਬਕ ਟਰੱਕ ਆਪਣੀ ਸਹੀ ਦਿਸ਼ਾ ਵਿੱਚ ਆ ਰਿਹਾ ਸੀ, ਇਸੇ ਦੌਰਾਨ ਤੇਜ਼ ਰਫ਼ਤਾਰ ਐਕਟਿਵਾ ਇੱਕ ਕਾਰ ਨਾਲ ਟਕਰਾ ਗਈ ਅਤੇ ਬੇਕਾਬੂ ਹੋ ਕੇ ਟਰੱਕ ਦੇ ਅੱਗੇ ਆ ਗਈ। ਟਰੱਕ ਚਾਲਕ ਵੱਲੋਂ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਦਸਾ ਵਾਪਰ ਗਿਆ।

ਹਾਦਸੇ ਵਿੱਚ ਐਕਟਿਵਾ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਇੱਕ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖਮੀ ਨੌਜਵਾਨ ਦਰਦ ਨਾਲ ਤੜਫ ਰਹੇ ਸਨ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਅਤੇ ਐਂਬੂਲੈਂਸ ਨੂੰ ਦਿੱਤੀ ਗਈ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਇੱਕ ਜ਼ਖਮੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਉੱਥੇ ਹੀ ਟਰੱਕ ਚਾਲਕ ਹुसੈਨ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਟਰੱਕ ਨੂੰ ਵੀ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਘਟਨਾ ਸਥਾਨ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਅਤੇ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਸੜਕ ’ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਖ਼ਤਰਿਆਂ ਨੂੰ ਉਜਾਗਰ ਕਰ ਦਿੱਤਾ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments