Homeਸੰਸਾਰਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਮਿਆਂਮਾਰ : ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ.) ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.5 ਮਾਪੀ ਗਈ ਹੈ। ਰਾਹਤ ਦੀ ਗੱਲ ਇਹ ਰਹੀ ਕਿ ਬਹੁਤ ਡੂੰਘਾਈ ਜ਼ਿਆਦਾ ਹੋਣ ਦੇ ਕਾਰਨ ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸੈਂਟਰ ਫਾਰ  ਸੀਸਮੋਲੋਜੀ (ਐਨ.ਸੀ.ਐਸ.) ਦੇ ਅਨੁਸਾਰ, ਅੱਜ ਸਵੇਰੇ ਮਿਆਂਮਾਰ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ।

ਐਨ.ਸੀ.ਐਸ. ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਜਾਣਕਾਰੀ ਦਿੱਤੀ ਕਿ ਭੂਚਾਲ ਭਾਰਤੀ ਮਿਆਰੀ ਸਮੇਂ (IST)ਦੇ ਅਨੁਸਾਰ ਸਵੇਰੇ 06:33 ਵਜੇ 130 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਭਾਰਤੀ ਸਮੇਂ ਦੇ ਅਨੁਸਾਰ, ਅੱਜ ਸਵੇਰੇ 06:33 (06:33:09 IST) ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 3.5 ਸੀ ਅਤੇ ਇਸਦਾ ਕੇਂਦਰ ਜ਼ਮੀਨ ਤੋਂ 130 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਗੋਲਿਕ ਸਥਿਤੀ: ਇਸਦਾ ਅਕਸ਼ਾਂਸ਼ 24.783 ਉੱਤਰ ਅਤੇ ਰੇਖਾਂਸ਼ 94.887 ਪੂਰਬ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments