Homeਪੰਜਾਬਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਤੇ 3 ਪਿਸਤੌਲ...

ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਰਹੱਦੀ ਖੇਤਰ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਮਦਾਸ ਦੀ ਪੁਲਿਸ ਨੇ ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ 3 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਨੂੰ ਇਹ ਸਫ਼ਲਤਾ ਇੱਕ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਮਿਲੀ ਹੈ।

ਪੁਲਿਸ ਨੇ ਰਾਵੀ ਨਦੀ ਦੇ ਕੋਲ ਰੇਡਬੇਡ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੀਲੀ ਟੇਪ ਵਿੱਚ ਲਪੇਟੇ 3 ਪੈਕੇਟ ਬਰਾਮਦ ਹੋਏ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ 3 ਪਿਸਤੌਲ ਬਰਾਮਦ ਹੋਏ। ਨਸ਼ੀਲੇ ਪਦਾਰਥ ਅਤੇ ਹਥਿਆਰ ਗੁਆਂਢੀ ਦੇਸ਼ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਜਾਂਦੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਸ ਸਬੰਧੀ ਥਾਣਾ ਰਾਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਹੁਣ ਇਸ ਖੇਪ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments