ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਸਮਾਰਕ ‘ਸਦਾਇਵ ਅਟਲ’ ਵਿਖੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੀ ਤਰੱਕੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਵਾਜਪਾਈ ਦੀ ਭੂਮਿਕਾ ਵਿਲੱਖਣ ਰਹੀ ਹੈ।
ਐਕਸ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਲਿਖਿਆ:”ਅੱਜ ਸਵੇਰੇ ‘ਸਦਾਇਵ ਅਟਲ’ ‘ਤੇ ਅਟਲ ਜੀ ਨੂੰ ਸ਼ਰਧਾਂਜਲੀ। ਭਾਰਤ ਦੀ ਤਰੱਕੀ ਵਿੱਚ ਉਨ੍ਹਾਂ ਦੀ ਭੂਮਿਕਾ ਬੇਮਿਸਾਲ ਹੈ!”











