Homeਪੰਜਾਬਪੰਜਾਬ ਕੇਡਰ ਦੇ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਈ.ਡੀ ਵੱਲੋਂ ਪੁੱਛਗਿੱਛ ਲਈ...

ਪੰਜਾਬ ਕੇਡਰ ਦੇ IAS ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਈ.ਡੀ ਵੱਲੋਂ ਪੁੱਛਗਿੱਛ ਲਈ ਸੰਮਨ ਜਾਰੀ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਹ ਕਾਰਵਾਈ ਮੋਹਾਲੀ ਸਥਿਤ ਸਨਟੈਕ ਸਿਟੀ ਪ੍ਰਾਜੈਕਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਜਾਂਚ ਦਾ ਕੇਂਦਰ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਮਨਜ਼ੂਰੀ ਪ੍ਰਕਿਰਿਆ ਹੈ। ਦੋਸ਼ ਹੈ ਕਿ ਸੀ.ਐਲ.ਯੂ. ਵੱਲੋਂ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਵਿੱਚ ਉਲੰਘਣਾ ਅਤੇ ਬੇਨਿਯਮੀਆਂ ਹੋਈਆਂ , ਜਿਸ ਦੀ ਈ.ਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2024 ‘ਚ ਕੰਵਲਪ੍ਰੀਤ ਬਰਾੜ ਨੂੰ ਡਾਇਰੈਕਟਰ, ਟਾਊਨ ਪਲਾਨਿੰਗ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਸਨਟੈਕ ਸਿਟੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਜਾਂਚ ਏਜੰਸੀ ਉਸ ਤੋਂ ਇਸ ਮਨਜ਼ੂਰੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਪੁੱਛਗਿੱਛ ਕਰੇਗੀ।

ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਪ੍ਰਾਜੈਕਟ ਦੀ ਮਨਜ਼ੂਰੀ, ਸੀ.ਐਲ.ਯੂ. ਮਨਜ਼ੂਰੀ ਪ੍ਰਕਿਰਿਆ ਅਤੇ ਸਬੰਧਤ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments