Homeਪੰਜਾਬਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੀਜ਼ਾ ਸ਼ੋਪ 'ਤੇ ਚਲਾਈਆਂ ਤਾਬੜ-ਤੋੜ ਗੋਲੀਆਂ

ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੀਜ਼ਾ ਸ਼ੋਪ ‘ਤੇ ਚਲਾਈਆਂ ਤਾਬੜ-ਤੋੜ ਗੋਲੀਆਂ

ਲੁਧਿਆਣਾ: ਮਹਾਨਗਰ ਦੇ ਪੌਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ‘ਚ ਦੇਰ ਰਾਤ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਪੀਜ਼ਾ ਸ਼ੋਪ ‘ਤੇ ਤਾਬੜ-ਤੋੜ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਸਾਹਮਣੇ ਆਇਆ ਹੈ । ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਤਿੰਨ ਨਕਾਬਪੋਸ਼ ਹਮਲਾਵਰਾਂ ਨੇ ਦੁਕਾਨਦਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਊਂਟਰ ‘ਤੇ ਤਿੰਨ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਰਹੀ ਕਿ ਦੁਕਾਨਦਾਰ ਬਚ ਗਿਆ। ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੀ.ਆਰ.ਐਸ. ਨਗਰ ਦੇ ਜੇ-ਬਲਾਕ ਵਿੱਚ ਸਥਿਤ ‘ਪੀਜ਼ਾ ਫਾਰਮ ਮੈਕਸੀਕੋ’ ਨਾਮ ਦੀ ਦੁਕਾਨ ਚਲਾਉਂਦਾ ਹੈ। ਉਹ 18 ਅਗਸਤ ਦੀ ਦੇਰ ਰਾਤ ਕਰੀਬ 1 ਵਜੇ ਆਪਣੀ ਦੁਕਾਨ ‘ਤੇ ਮੌਜੂਦ ਸੀ। ਉਸੇ ਸਮੇਂ ਇੱਕ ਸਪਲੈਂਡਰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨ ਦੁਕਾਨ ਦੇ ਬਾਹਰ ਆ ਕੇ ਰੁਕ ਗਏ। ਬਿਨਾਂ ਗੱਲ ਕੀਤਿਆਂ ਦੋਸ਼ੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਦੁਕਾਨ ਦੇ ਕਾਊਂਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਕ ਤੋਂ ਬਾਅਦ ਇਕ 3 ਗੋਲੀਆਂ ਚਲਾ ਦਿੱਤੀਆਂ।

ਅਚਾਨਕ ਹੋਈ ਗੋਲੀਬਾਰੀ ਕਾਰਨ ਕਾਊਂਟਰ ਦੇ ਆਲੇ-ਦੁਆਲੇ ਹਫੜਾ-ਦਫੜੀ ਮਚ ਗਈ ਅਤੇ ਦੁਕਾਨਦਾਰ ਨੇ ਕਿਸੇ ਤਰ੍ਹਾਂ ਹੇਠਾਂ ਝੁਕ ਕੇ ਆਪਣੀ ਜਾਨ ਬਚਾਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਤਿੰਨੇ ਹਮਲਾਵਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੇ ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲਿਸ ਨੇ ਮੌਕੇ ਤੋਂ ਖਾਲੀ ਖੋਲ ਬਰਾਮਦ ਕੀਤੇ ਹਨ।

ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਦੇ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀ.ਆਰ.ਐਸ. ਨਗਰ ਅਤੇ ਆਸਪਾਸ ਦੇ ਚੌਰਾਹਿਆਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੇ ਰੂਟ ਅਤੇ ਬਾਈਕ ਨੰਬਰ ਦੀ ਪਛਾਣ ਕੀਤੀ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments