ਭੋਗਪੁਰ : ਬੰਦ ਦੌਰਾਨ ਭੋਗਪੁਰ ‘ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਹੜਤਾਲ ‘ਤੇ ਬੈਠੇ। ਆਗੂਆਂ ਨੇ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਅਤੇ ਸਬੰਧਤ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਧਰਨਾਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਨੂੰ ਸਫ਼ਲ ਬਣਾਉਣ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਹਿਯੋਗ ਦੇਣ।
ਧਰਨੇ ਅਤੇ ਮੁਜ਼ਾਹਰੇ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।











